Monday, June 16, 2025

Chandigarh

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

May 13, 2024 12:21 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਨੋ ਡਿਊ ਸਰਟੀਫਿਕੇਸ਼ਨ (ਐਨ.ਡੀ.ਸੀ.) ਜਾਰੀ ਨਹੀਂ ਕੀਤਾ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ। ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਬਿਨੈ-ਪੱਤਰ ਜਮ੍ਹਾਂ ਕਰਨ ਦੇ 48 ਘੰਟਿਆਂ ਦੇ ਅੰਦਰ-ਅੰਦਰ ਲੁਧਿਆਣਾ ਦੇ ਮਿਉਂਸਪਲ ਕਮਿਸ਼ਨਰ ਵੱਲੋਂ ਐਨ.ਡੀ.ਸੀ. ਜਾਰੀ ਨਾ ਕੀਤੇ ਜਾਣ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਐਨ.ਡੀ.ਸੀ ਜਾਰੀ ਨਾ ਹੋਣ ਕਰਕੇ ਲੋਕ ਸਭਾ ਚੋਣਾਂ 2024 ਵਿੱਚ ਹਿੱਸਾ ਲੈਣ ਲਈ ਉਨ੍ਹਾਂ ਦੀ ਯੋਗਤਾ ਵਿੱਚ ਰੁਕਾਵਟ ਪਈ ਹੈ। ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਪ੍ਰਮੁੱਖ ਸਕੱਤਰ ਨੂੰ ਜਲਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਲਿਖਿਆ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।
 
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ