Sunday, October 19, 2025

Chandigarh

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ

May 13, 2024 12:38 PM
SehajTimes

ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਰ ਇੱਕ ਪੁਰਬ ਨੂੰ ਤਿਉਹਾਰ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤੇ ਅੱਜ ਸਵੀਪ ਟੀਮ ਵੱਲੋਂ ਜ਼ਿਲ੍ਹਾ ਸਿਵਲ ਹਸਪਤਾਲ ਮੋਹਾਲੀ ਵਿਖੇ ਜਾ ਕੇ ਕੌਮਾਂਤਰੀ ਨਰਸ ਦਿਵਸ ਅਤੇ ਕੌਮਾਂਤਰੀ ਮਾਂ ਦਿਵਸ ਮਨਾਇਆ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਜਿੱਥੇ ਨਰਸਿੰਗ ਸਟਾਫ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੌਂ ਮੁਬਾਰਕਬਾਦ ਦਿੱਤੀ, ਉੱਥੇ ਹੀ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਹੁੰਦਿਆਂ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਨੂੰ  ਸਨਮਾਨਿਤ ਕਰ ਵੋਟ ਪਾਉਣ ਦੀ ਅਪੀਲ ਕੀਤੀ। 

ਹਸਪਤਾਲ ਦੇ ਮੈਡੀਕਲ ਅਫਸਰ ਡਾ. ਹਰੀਸ਼ ਡੋਗਰਾ ਨੇ ਦੱਸਿਆ ਕਿ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਅਤੇ ਪਰਿਵਾਰਾਂ ਵੱਲੋਂ ਇਸ ਖੂਬਸੂਰਤ ਉਪਰਾਲੇ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਉਪਰਾਲੇ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਪ੍ਰਣ ਲਿਆ ਗਿਆ ਕਿ ਜਿਸ ਤਰ੍ਹਾਂ ਅੱਜ ਚੋਣ ਵਿਭਾਗ ਵੱਲੋਂ ਉਹਨਾਂ ਦੇ ਪਰਿਵਾਰ ਦੀ ਖੁਸ਼ੀ ਵਿਚ ਸ਼ਿਰਕਤ ਕੀਤੀ ਗਈ ਹੈ, ਉਸੇ ਤਰਾਂ ਅਸੀਂ ਆਪਣੇ ਪਰਿਵਾਰ ਸਮੇਤ 1 ਜੂਨ ਨੂੰ ਵੋਟ ਪਾਉਣ ਜਾਵਾਂਗੇ। ਇਸ ਮੌਕੇ ਹਸਪਤਾਲ ਦੇ ਸਮੂਹ  ਸਟਾਫ ਵੱਲੋਂ ਨਰਸਿੰਗ ਸਟਾਫ ਨਾਲ ਵੋਟ ਪਾਉਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਹਸਪਤਾਲ ਦੇ ਐਮਰਜੈਂਸੀ ਵਾਰਡ ਅਤੇ ਓ ਪੀ ਡੀ ਤੋਂ ਜਾਰੀ ਹੋਣ ਵਾਲੀਆਂ ਰਜਿਸਟ੍ਰੇਸ਼ਨ ਸਲਿੱਪਾਂ ਉੱਪਰ ਵੋਟ ਪਾਉਣ ਦੀ ਅਪੀਲ ਵਾਲੇ ਸੁਨੇਹੇ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੌਕੇ ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ, ਸਮਾਜ ਸੇਵਕ ਧਰਮਪਾਲ ਸ਼ਾਸ਼ਤਰੀ, ਸੁਰਿੰਦਰ ਬੱਤਰਾ ਚੋਣ ਕਾਨੂੰਗੋ, ਜਗਤਾਰ ਸਿੰਘ  ਅਤੇ ਜਸਵਿੰਦਰ ਕੌਰ ਨੇ ਵੀ ਸ਼ਿਰਕਤ ਕੀਤੀ ਅਤੇ ਵੋਟ ਪਾਉਣ ਦੀ ਅਪੀਲ ਵਾਲੇ ਕੌਫੀ ਮੱਗ ਅਤੇ ਟੋਪੀਆਂ ਵੀ ਵੰਡੀਆਂ ਗਈਆਂ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ