Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸ਼ਹਿਰ ’ਚ ਐਲ ਐਂਡ ਟੀ ਵੱਲੋਂ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

May 13, 2024 05:34 PM
Daljinder Singh Pappi
ਪਟਿਆਲਾ : ਸ਼ਾਹੀ ਸ਼ਹਿਰ ਦੇ ਲੋਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਦੇਣ ਲਈ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦਾ ਪ੍ਰੋਜੈਕਟ ਉਲੀਕੀਆਂ ਗਿਆ ਸੀ, ਜਿਸ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਸ ਪ੍ਰੋਜੈਕਟ ਦੇ ਤਹਿਤ ਹਰ ਗਲੀ ਮੁਹੱਲੇ ਵਿਚ ਅਤੇ ਸੜਕ ਤੋਂ ਪਾਣੀ ਦੀਆਂ ਪਾਈਪਾਂ ਨੂੰ ਨਵੀਨੀਕਰਨ ਰਾਹੀਂ ਪਾਇਆ ਗਿਆ।  ਇਸ ਲਈ ਇਹ ਨਵੀਨੀਕਰਨ ਦੇ ਪ੍ਰੋਜੈਕਟ ਤਹਿਤ ਜਿਹੜੀਆਂ ਸੜਕਾਂ ਜਾਂ ਗਲੀਆਂ ਨੂੰ ਪੁੱਟਿਆ ਗਿਆ। ਉਨ੍ਹਾਂ ਦੀ ਮੁਰੰਮਤ ਦਾ ਕੰਮ ਲਗਾਤਾਰ ਜਾਰੀ ਹੈ। ਇਨ੍ਹਾਂ ਵਿਚ ਪਟਿਆਲਾ ਦੇ ਸੀਆਈਏ ਸਟਾਫ ਵਾਲੀ ਸੜਕ, ਅਜੀਤ ਨਗਰ ਟਾਇਲਾ ਵਾਲੀ ਰੋਡ, ਮੋਦੀ ਕਾਲਜ ਚਾਂਦਨੀ ਚੌਂਕ ਰੋਡ, ਲੀਲਾ ਭਵਨ ਤੇ ਮਿੰਨੀ ਸੈਕਟਰੀਏਟ ਰੋਡ ਵਾਲੀ ਸੜਕ ਮੁੱਖ ਹਨ।
 
 
ਜਾਣਕਾਰੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਮੰਗ ’ਤੇ ਸਰਕਾਰ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਸੀ। ਇਸ ਲਈ ਇਹ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਾਸਤੇ ਅਤੇ ਘਰ-ਘਰ ਪਾਣੀ ਦੀ ਸਪਲਾਈ ਨਿਰਵਿਘਨ ਪਹੁੰਚਾਉਣ ਵਾਸਤੇ ਨਵੀਆਂ ਪਾਈਪਾਂ ਦਾ ਪਾਉਣਾ ਜ਼ਰੂਰੀ ਸੀ, ਜਿਸ ਕਰਕੇ ਇਹ ਪਾਈਪਾਂ ਪਾਉਣ ਲਈ ਸੜਕਾਂ ਅਤੇ ਗਲੀਆਂ ਦਾ ਕੁੱਝ ਹਿੱਸਾ ਪੁੱਟਿਆ ਜਾਣਾ ਸੁਭਾਵਿਕ ਸੀ। ਵਿਧਾਇਕ ਨੇ ਦੱਸਿਆ ਕਿ ਇਹ ਪਾਈਪਾਂ ਪਾਉਣ ਦਾ ਕੰਮ ਐਲ ਐਂਡ ਟੀ ਕੰਪਨੀ ਵਲੋਂ ਕੀਤਾ ਜਾ ਰਿਹਾ ਹੈ। ਇਨ੍ਹਾਂ ਪਾਈਪਾਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਹੁਣ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਪੁੱਟੀਆਂ ਸੜਕਾਂ ਨੂੰ ਮੁੜ ਤੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਉਪਰ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀ ਹੈ, ਜਦਕਿ ਮੁੱਖ ਸੜਕਾਂ ਨੂੰ ਲੁੱਕ ਪਾ ਕੇ ਬਣਾਇਆ ਜਾ ਰਿਹਾ ਹੈ।
 
 
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਮੇਰਾ ਹੈ ਅਤੇ ਮੇਰੇ ਸ਼ਹਿਰ ਦੇ ਵਾਸੀਆਂ ਨੂੰ ਜੇਕਰ ਕੋਈ ਤਕਲੀਫ਼ ਹੋਵੇਗੀ ਤਾਂ ਉਹ ਸਹਿਣ ਨਹੀਂ ਹੋਵੇਗੀ। ਇਸ ਲਈ ਹਰ ਇੱਕ ਵਿਭਾਗ ਦੇ ਅਧਿਕਾਰੀ ਨੂੰ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਸੁਣਨ ਲਈ ਹਦਾਇਤਾਂ ਹਨ ਅਤੇ ਨਾਲ ਹੀ ਸੜਕਾਂ, ਗਲੀਆਂ ਅਤੇ ਹੋਰ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਨ ਲਈ ਕਿਹਾ ਗਿਆ ਹੈ।
 
 
 

Have something to say? Post your comment

 

More in Malwa

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ

ਕੱਚੇ ਅਧਿਆਪਕ ਪੰਜ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼ 

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਪੰਕਜ ਡੋਗਰਾ ਉਮੀਦਵਾਰਾਂ ਨੂੰ ਦੱਸਣਗੇ ਚੋਣ ਲੜਣ ਦੇ ਗੁਰ 

ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ, 50 ਲੱਖ ਦੀ ਮਾਲੀ ਸਹਾਇਤਾ ਦਾ ਐਲਾਨ

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧੇ ਵਿਰੁਧ ਕੀਤਾ ਰੋਸ ਪ੍ਰਦਰਸ਼ਨ

ਸੀਨੀਅਰ ਕਾਂਗਰਸੀ ਆਗੂ ਰਾਜਾ ਬੀਰਕਲਾਂ ਵਲੋਂ ਸੇਵਾ ਮੁਕਤ ਹੋਣ ’ਤੇ ਏਐਸਆਈ ਨੂੰ ਕੀਤਾ ਸਨਮਾਨਿਤ

ਅਗਰਵਾਲ ਸਮਾਜ ਸਥਾਪਨਾ ਦਿਵਸ ਮਨਾਉਣ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ