Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸਾਹਿਤਕਾਰਾਂ ਨੇ ਸੁਰਜੀਤ ਪਾਤਰ ਦੇ ਅਕਾਲ ਚਲਾਣੇ ਤੇ ਦੁੱਖ ਵੰਡਾਇਆ 

May 13, 2024 05:38 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਾਹਿਤ ਸਭਾ ਸੁਨਾਮ ਦੇ ਸਰਪ੍ਰਸਤ ਜੰਗੀਰ ਸਿੰਘ ਰਤਨ ਨੇ ਸੁਰਜੀਤ ਪਾਤਰ ਦੇ ਅਚਾਨਕ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਦੁਨੀਆਂ ਭਰ ਵਿੱਚ ਪ੍ਰਸਿੱਧ, ਪੰਜਾਬ ਦੀ ਸ਼ਾਨਾਂਮਤੀ ਸ਼ਖ਼ਸੀਅਤ, ਮਸ਼ਹੂਰ ਪੰਜਾਬੀ ਸ਼ਾਇਰ ਪਦਮ ਸ਼੍ਰੀ ਸੁਰਜੀਤ ਪਾਤਰ ਜੀ ਦੇ ਅਕਾਲ ਚਲਾਣੇ ਨਾਲ ਜਿੱਥੇ ਉਹਨਾਂ ਦੇ ਪਰਿਵਾਰ ਨੂੰ ਅਸਹਿ ਸਦਮਾ ਹੋਇਆ ਹੈ, ਉੱਥੇ ਸਮੁੱਚੇ ਪੰਜਾਬੀ ਜਗਤ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਝੰਡਾ ਬਰਦਾਰ  ਸ਼ਖਸ਼ੀਅਤ ਦੇ ਇਸ ਤਰਾਂ ਅਚਾਨਕ ਤੁਰ ਜਾਣ ਨਾਲ ਪੰਜਾਬੀ ਅਦਬ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕੇਗਾ। ਮਰਹੂਮ ਸ਼ਾਇਰ ਸੁਰਜੀਤ ਪਾਤਰ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਉੱਤੇ ਸਮੁੱਚੇ ਪੰਜਾਬੀ ਸਾਹਿਤ ਜਗਤ ਨੂੰ ਹਮੇਸ਼ਾ ਮਾਣ ਰਹੇਗਾ। ਸਾਹਿਤ ਸਭਾ ਸੁਨਾਮ ਦੇ ਸਮੂਹ ਮੈਂਬਰ ਪਾਤਰ ਸਾਹਿਬ ਦੇ ਪਰਿਵਾਰ ਨਾਲ ਇਸ ਅਸਹਿ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਅਰਦਾਸ ਕਰਦੇ ਹਨ ਕਿ ਪਰਮਾਤਮਾ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਇਸ ਦੁੱਖ ਦੀ ਘੜੀ ਵਿੱਚ ਸ਼ਾਮਲ ਗਿਆਨੀ ਜੰਗੀਰ ਸਿੰਘ ਰਤਨ, ਭੋਲਾ ਸਿੰਘ ਸੰਗਰਾਮੀ, ਪ੍ਰਧਾਨ ਜਸਵੰਤ ਸਿੰਘ ਅਸਮਾਨੀ, ਮਿਲਖਾ ਸਿੰਘ ਸਨੇਹੀ, ਗੁਰਜੰਟ ਸਿੰਘ ਉਗਰਾਹਾਂ, ਪ੍ਰੀਤ ਗੋਰਖਾ, ਚਮਕੌਰ ਸਿੰਘ, ਐਡਵੋਕੇਟ ਰਮੇਸ਼ ਕੁਮਾਰ ਸ਼ਰਮਾ , ਸੁਪਿੰਦਰ ਭਾਰਦਵਾਜ, ਡਾਕਟਰ ਅਮਰੀਕ ਅਮਨ, ਸੁਖਦੇਵ ਸਿੰਘ, ਬੇਅੰਤ ਸਿੰਘ, ਸੁਰੇਸ਼ ਚੌਹਾਨ, ਹਰਮੇਲ ਸਿੰਘ ਅਤੇ ਕਾਮਰੇਡ ਅਵਤਾਰ ਸਿੰਘ ਹਾਜ਼ਰ ਸਨ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ