Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਦੇ 22 ਜਿਲ੍ਹਿਆਂ ਅਤੇ 34 ਸਬ-ਡਿਵੀਜਨਾਂ ਵਿਚ ਦੂਜੀ ਕੌਮੀ ਲੋਕ ਅਦਾਲਤ ਦਾ ਕੀਤਾ ਪ੍ਰਬੰਧ

May 13, 2024 06:16 PM
SehajTimes

ਚੰਡੀਗੜ੍ਹ : ਹਰਿਆਣਾ ਰਾਜ ਲੀਗਲ ਸਰਵਿਸ ਅਥਾਰਿਟੀ ਨੇ ਮਾਣਯੋਗ ਜੱਜ ਸ੍ਰੀ ਅਰੁਣ ਪੱਲੀ, ਜੱਜ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਹਰਿਆਣਾ ਰਾਜ ਲੀਗਲ ਸਰਵਿਸ ਅਥਾਰਿਟੀ ਦੇ ਮਾਰਗਦਰਸ਼ਨ ਵਿਚ ਸਾਲ 2024 ਦੀ ਦੂਜੀ ਕੌਮੀ ਲੋਕ ਅਦਾਲਤ ਦਾ ਸ਼ਨੀਵਾਰ ਨੁੰ ਹਰਿਆਣਾ ਦੇ 22 ਜਿਲ੍ਹਿਆਂ ਅਤੇ 34 ਸਬ-ਡਿਵੀਜਨਾਂ ਵਿਚ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸਿਵਲ, ਅਪਰਾਧਿਕ, ਵਿਆਹੇ, ਬੈਂਕ ਵਸੂਲੀ ਆਦਿ ਨਾਲ ਸਬੰਧਿਤ ਕਈ ਮਾਮਲੇ ਚੁੱਕੇ ਗਏ। ਇਸ ਵਿਚ ਏਡੀਆਰ ਕੇਂਦਰਾਂ ਵਿਚ ਕੰਮ ਕਰ ਰਹੇ ਸਥਾਈ ਲੋਕ ਅਦਾਲਤਾਂ (ਪਬਲਿਕ ਯੂਟੀਲਿਟੀ ਸਰਵਿਸਸਿਸ) ਦੇ ਮਾਮਲੇ ਵੀ ਸ਼ਾਮਿਲ ਹਨ। ਕੌਮੀ ਲੋਕ ਅਦਾਲਤ ਪ੍ਰਬੰਧਿਤ ਕਰਨ ਦਾ ਉਦੇਸ਼ ਵਾਦਕਾਰਿਆਂ ਨੂੰ ਆਪਣੇ ਵਿਵਾਦਾਂ ਨੂੰ ਸਹੀ ਢੰਗ ਨਾਲ ਨਿਪਟਾਉਣ ਦੇ ਲਈ ਇਕ ਮੰਚ ਪ੍ਰਦਾਨ ਕਰਨਾ ਹੈ।

ਕੌਮੀ ਲੋਕ ਅਦਾਲਤ ਦੇ ਦਿਨ ਮਾਣਯੋਗ ਜੱਜ ਸ੍ਰੀ ਅਰੁਣ ਪੱਲੀ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਹਰਿਆਣਾ ਰਾਜ ਲੀਗਲ ਸਰਵਿਸ ਅਥਾਰਿਟੀ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਲੋਕ ਅਦਾਲਤਾਂ ਦੀ ਨਿਗਰਾਨੀ ਕੀਤੀ। ਮਾਣਯੋਗ ਜੱਜ ਨੇ ਲੋਕ ਅਦਾਲਤ ਬੈਂਚਾਂ ਦੇ ਨਾਲ-ਨਾਲ ਪੱਖਕਾਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਲੋਕ ਅਦਾਲਤ ਬੈਂਚਾਂ ਨੂੰ ਦਿਸ਼ਾ -ਨਿਰਦੇਸ਼ ਦਿੱਤੇ।

ਮਾਣਯੋਗ ਜੱਜ ਸ੍ਰੀ ਅਰੁਣ ਪੱਲੀ ਨੇ ਕੌਮੀ ਲੋਕ ਅਦਾਲਤ ਦੇ ਸਫਲਤਾਪੂਰਵਕ ਸੰਚਾਲਨ ਲਈ ਲੋਕ ਅਦਾਲਤ ਬੈਂਚਾਂ ਨੁੰ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅੱਜ ਦੀ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਇਸ ਗੱਲ 'ਤੇ ਵ ਜੋਰ ਦਿੱਤਾ ਕਿ ਲੋਕ ਅਦਾਲਤ ਬਿਨ੍ਹਾਂ ਕਿਸੇ ਵੱਧ ਲਾਗਤ ਜਾਂ ਫੀਸ ਦੇ ਪਾਰਟੀਆਂ 'ਤੇ ਪਾਬੰਦੀਸ਼ੁਦਾ ਮਾਮਲਿਆਂ ਦੇ ਤੁਰੰਤ ਅਤੇ ਆਖੀਰੀ ਸਹਿਮਤੀਪੂਰਣ ਨਿਪਟਾਨ ਨੂੰ ਯਕੀਨੀ ਕਰਨ ਲਈ ਇਕ ਪ੍ਰਭਾਵੀ ਵੈਕਲਪਿਕ ਵਿਵਾਦ ਹੱਲ ਸਿਸਟਮ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤਾਂ ਨੇ ਸਿਰਫ ਲੰਬਿਤ ਵਿਵਾਦ ਜਾਂ ਪੱਖਕਾਰਾਂ ਦੇ ਵਿਚ ਉਤਪਨ ਹੋਣ ਵਾਲੇ ਵਿਵਾਦਾਂ ਦਾ ਨਿਪਟਾਰਾ ਕਰਦੀ ਹੈ, ਸਗੋ ਇਹ ਸਮਾਜਿਕ ਭਾਈਚਾਰੇ ਵੀ ਯਕੀਨੀ ਕਰਦੀ ਹੈ, ਕਿਉਂਕਿ ਵਿਵਾਦ ਕਰਨ ਵਾਲੇ ਪੱਖਕਾਰ ਆਪਣੀ ਪੂਰੀ ਸੰਤੁਸ਼ਟੀ ਦੇ ਨਾਲ ਆਪਣੇ ਮਾਮਲਿਆਂ ਨੂੰ ਸੁੰਦਰ ਢੰਗ ਨਾਲ ਸੁਲਝਾਉਂਦੇ ਹਨ। ਪੂਰਵ-ਮੁਕਦਮੇਬਾਜੀ ਅਤੇ ਲੰਬਿੁਤ ਦੋਵਾਂ ਪੜਾਆਂ ਵਿਚ ਲਗਭਗ 2,35,000 ਮਾਮਲਿਆਂ ਦਾ ਹੱਲ ਕੀਤਾ ਗਿਆ ਜਿਸ ਵਿਚ ਪੱਖਕਾਰਾਂ ਦੇ ਵਿਚ 100 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਨਿਪਟਾਨ ਹੋਇਆ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ