Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Malwa

ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਕੇ ਮਨਾਇਆ ਸਰਹੰਦ ਫਤਿਹ ਦਿਵਸ

May 13, 2024 06:27 PM
Daljinder Singh Pappi

ਪਟਿਆਲਾ : ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਗੁਰੂ ਦਰਬਾਰ ਦੇ ਤੜਕ ਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਦੇ 315ਵੇਂ ਸਰਹੰਦ ਫਤਿਹ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ ਕਰਵਾਇਆ ਗਿਆ। ਅੱਜ ਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਜਿਥੇ ਗੁਰੂ ਦਰਬਾਰ ’ਚ ਸੀਸ ਨਿਵਾਇਆ, ਉਥੇ ਹੀ ਹਜੂਰੀ ਰਾਗੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਦੂਰ ਦਰਾਡੇ ਤੋਂ ਪੁੱਜੀ ਸੰਗਤ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਉਪਰੰਤ ਪੰਗਤ ਤੇ ਸੰਗਤ ਦਾ ਆਨੰਦ ਵੀ ਪ੍ਰਾਪਤ ਕੀਤਾ।

 

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਆਯੋਜਿਤ ਧਾਰਮਕ ਸਮਾਗਮ ਦੌਰਾਨ ਪੁੱਜੇ ਢਾਡੀ ਕਵੀਸ਼ਰੀ ਜਥਿਆਂ ’ਚ ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਸੁਰਿੰਦਰ ਸਿੰਘ ਸਫਰੀ, ਭਾਈ ਰੂਪ ਸਿੰਘ ਅਲਬੇਲਾ, ਭਾਈ ਅਮਰਜੀਤ ਸਿੰਘ ਅੰਬਾਲਾ, ਭਾਈ ਗੁਰਦਿਆਲ ਸਿੰਘ ਸਨੌਰ ਆਦਿ ਨੇ ਸਰਹਿੰਦ ਫਤਹਿ ਦਿਵਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਕੇ ਸੰਗਤਾਂ ਨੂੰ ਸਿੱਖ ਇਤਿਹਾਸ ਅੰਦਰ ਪਾਏ ਗਏ ਅਹਿਮ ਯੋਗਦਾਨ ਬਾਰੇ ਇਤਿਹਾਸ ਵਾਰਾਂ ਸੁਣਾਕੇ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਸਰਹਿੰਦ ਫਤਹਿ ਦਿਵਸ ਦੇ 315ਵੇਂ ਦਿਹਾੜੇ ਦੀ ਸਮੁੱਚੇ ਦੇਸ਼ ਵਾਸੀਆਂ ਅਤੇ ਖ਼ਾਸ ਕਰਕੇ ਖਾਲਸਾ ਪੰਥ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ 12 ਮਈ 1710 ਨੂੰ ਸਰਹਿੰਦ ਫਤਹਿ ਕਰਕੇ ਮੁਗਲ ਰਾਜ ਨੂੰ ਭਾਂਜ ਦਿੱਤੀ ਸੀ।

ਪ੍ਰੋ. ਬਡੂੰਗਰ ਨੇ ਦੱਸਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਕੋਲੋਂ ਥਾਪੜਾ ਲੈ ਕੇ ਬਾਬਾ ਬੰਦਾ ਬਹਾਦਰ ਪੰਜਾਬ ਜਿੱਤਣ ਤੁਰਿਆ ਤਾਂ ਮੁਗਲ ਸਲਤਨਤ ਤੱਕ ਦੀਆਂ ਜੜ੍ਹਾਂ ਹਿਲਾ ਕੇ ਸਿੱਖ ਰਾਜ ਦੀ ਸਥਾਪਨਾ ਕੀਤੀ ਸੀ ਅਤੇ ਸਾਹਿਬ ਏ ਕਮਾਲ ਦੇ ਸਹਿਬਜ਼ਾਦਿਆਂ ਦਾ ਬਦਲਾ ਵੀ ਇੱਟ ਨਾ ਇੱਟ ਖੜਕਾ ਲਿਆ ਸੀ ਅੱਜ ਦੇ ਇਸ ਦਿਨ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦੀ ਅਗਵਾਈ ’ਚ ਚੱਪੜਚਿੜੀ ਦੇ ਮਹਾਨ ਅਸਥਾਨ ’ਤੇ ਧਾਰਮਕ ਸਮਾਗਮ ਕਰਵਾਇਆ ਜਾਂਦਾ ਅਤੇ ਵਿਸ਼ਾਲ ਨਗਰ ਕੀਰਤਨ ਸਜਾ ਕੇ ਸਮੁੱਚੀ ਮਾਨਵਤਾ ਤੱਕ ਸਿੱਖ ਇਤਿਹਾਸ ਅੰਦਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਪਾਏ ਯੋਗਦਾਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਣ ਦਾ ਮਹਾਨ ਉਪਰਾਲਾ ਕਰਵਾਇਆ ਜਾਂਦਾ।

 

ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨੇ ਪੰਚਮੀ ਦੇ ਦਿਹਾੜੇ ਮੌਕੇ ਗੁਰੂ ਘਰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਯਾਦ ਕਰਕੇ ਸਰਹਿੰਦ ਫਤਹਿ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਰਿਉਂਦ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਮੁੱਚਾ ਸਟਾਫ ਮੈਂਬਰ ਆਦਿ ਸ਼ਾਮਲ ਸਨ। ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੇ ਢਾਡੀ ਕਵੀਸ਼ਰੀਆਂ ਜੱਥਿਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ।

Have something to say? Post your comment

 

More in Malwa

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਡੀ ਤੇ ਛੋਟੀ ਨਦੀ ਦੀ ਸਫ਼ਾਈ ਮਈ ਮਹੀਨੇ 'ਚ ਮੁਕੰਮਲ ਕਰਨ ਦੇ ਨਿਰਦੇਸ਼

ਗੁਰੂਆਂ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ 

ਕੈਮਿਸਟਾਂ ਨੂੰ ਪਾਬੰਦੀ ਸ਼ੁਦਾ ਦਵਾਈਆਂ ਵੇਚਣ ਤੋਂ ਵਰਜਿਆ  

ਡਿਪਟੀ ਕਮਿਸ਼ਨਰ ਵੱਲੋਂ ਡੰਪ ਸਾਈਟ ਦਾ ਜਾਇਜ਼ਾ, ਨਗਰ ਨਿਗਮ ਨੂੰ ਪੁਰਾਣੇ ਕੂੜੇ ਦਾ ਹੋਰ ਤੇਜੀ ਨਾਲ ਨਿਪਟਾਰਾ ਕਰਨ ਦੀ ਹਦਾਇਤ

ਕਿਸਾਨ ਛੇ ਨੂੰ ਸ਼ੰਭੂ ਥਾਣੇ ਮੂਹਰੇ ਦੇਣਗੇ ਧਰਨਾ 

ਭਗਵਾਨ ਪਰਸ਼ੂਰਾਮ ਦੀ ਜੈਯੰਤੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ 

ਸੁਨਾਮ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ 

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਪਹਿਲੀ ਨੂੰ 

ਸਿਹਤ ਕਾਮਿਆਂ ਦਾ ਚੰਡੀਗੜ੍ਹ 'ਚ ਧਰਨਾ 8 ਨੂੰ