Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ

May 14, 2024 12:40 PM
SehajTimes
ਪਟਿਆਲਾ : ਲੋਕ ਸਭਾ ਚੋਣਾਂ ਦੀਆਂ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਵਜੋਂ 18 ਮਈ ਦਿਨ ਸ਼ਨੀਵਾਰ ਨੂੰ ਪੋਲੋ ਗਰਾਊਂਡ ਵਿਖੇ ਸਵੇਰੇ 6 ਵਜੇ ਪਟਿਆਲਾ ਮੈਰਾਥਨ ਨੂੰ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ ਨੇ ਇਸ ਮੈਰਾਥਨ ਦੀ ਸਫ਼ਲਤਾ ਲਈ ਕੀਤੀ ਇੱਕ ਮੀਟਿੰਗ ਨੂੰ ਸੰਬੋਧਨ ਸਾਂਝੀ ਕੀਤੀ। ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੰਚਨ ਨੇ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਵੋਟਰ ਜਾਗਰੂਕਤਾ ਮੈਰਾਥਨ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ, ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਲਈ ਸਰਟੀਫਿਕੇਟ ਵੀ ਦਿੱਤੇ ਜਾਣਗੇ। ਮੀਟਿੰਗ ਮੌਕੇ ਸੋਸਾਇਟੀ ਫਾਰ ਵੈਲਫੇਅਰ ਆਫ਼ ਦੀ ਹੈਂਡੀਕੈਪਡ ਸੈਫਦੀਪੁਰ ਦੇ ਪ੍ਰਬੰਧਕਾਂ ਨੂੰ ਇਸ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਇਸ ਮੈਰਾਥਨ ਮੌਕੇ ਵੋਟਰ ਸਹੁੰ ਅਤੇ ਰਾਸ਼ਟਰੀ ਗੀਤ ਗਾਉਣ ਬਾਰੇ ਕਿਹਾ ਗਿਆ। ਜਦਕਿ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਸ ਮੈਰਾਥਨ ਵਿੱਚ ਹਿੱਸਾ ਲੈਣ ਲਈ ਪ੍ਰੇਰਤ ਕਰਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ 18 ਮਈ ਦਿਨ ਸ਼ਨੀਵਾਰ ਨੂੰ ਪੋਲੋ ਗਰਾਊਂਡ ਵਿਖੇ ਸਵੇਰੇ 6 ਵਜੇ ਪਟਿਆਲਾ ਮੈਰਾਥਨ ਵਿੱਚ ਹਿੱਸਾ ਲੈਣ ਲਈ ਵੱਧ ਚੜ੍ਹਕੇ ਸ਼ਿਰਕਤ ਕਰਨ ਅਤੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਤਾਂ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲੋਕਤੰਤਰ ਦੀ ਮਜ਼ਬੂਤੀ ਲਈ ਇਸ ਵਾਰ 70 ਫੀਸਦੀ ਤੋਂ ਪਾਰ ਦੇ ਨਾਅਰੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਵੱਧ ਤੋਂ ਵੱਧ ਵੋਟਾਂ ਪੁਆਈਆਂ ਜਾ ਸਕਣ। ਏ.ਡੀ.ਸੀ. ਨੇ ਅੱਗੇ ਕਿਹਾ ਕਿ ਚੋਣਾਂ ਦਾ ਪਰਵ ਦੇਸ਼ ਦਾ ਗਰਵ ਮਨਾਉਣ ਲਈ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਜਥੇਬੰਦੀਆਂ, ਐਨ.ਐਸ.ਐਸ., ਯੂਥ ਕਲੱਬ, ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵੀ ਇਸ ਮੈਰਾਥਨ ਵਿੱਚ ਹਿੱਸਾ ਲੈਣ ਦਾ ਖੁੱਲ੍ਹਾ ਸੱਦਾ ਹੈ। ਮੀਟਿੰਗ ਮੌਕੇ ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਨੁਮਾਇੰਦੇ ਮੌਜੂਦ ਸਨ।
 

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ