Monday, June 16, 2025

Chandigarh

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

May 14, 2024 12:48 PM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਲੜਕੇ ਖਿਲ਼ਾਫ਼ ਦਰਜ ਪੁਲਿਸ ਕੇਸ ਦੀ ਜਾਂਚ ਦੌਰਾਨ ਕੇਸ ਵਿੱਚੋਂ ਨਾਮ ਕੱਢਣ ਬਦਲੇ ਉਕਤ ਏ.ਐਸ.ਆਈ. ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋਇਆ ਹੈ। ਉਸਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਹਿਲਾਂ ਹੀ 10,000 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ