Monday, June 16, 2025

Chandigarh

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 14, 2024 01:04 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ ਜ਼ਿਲਾ ਲੁਧਿਆਣਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਮਰਿੰਦਰ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਨਾਂ ਦੀ ਪਰਿਵਾਰਕ ਜੱਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 3000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਟਵਾਰਖਾਨਾ ਪਾਇਲ ਦੇ ਬਾਹਰੋਂ ਉਕਤ ਪਟਵਾਰੀ ਦੀ ਤਰਫੋਂ ਸ਼ਿਕਾਇਤਕਰਤਾ ਕੋਲੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁੱਖ ਮੁਲਜ਼ਮ ਪਟਵਾਰੀ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ