Monday, June 16, 2025

Malwa

ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ- ਦੂਸਰਾ ਗੰਭੀਰ ਜਖਮੀ

September 18, 2020 08:40 PM
Rozana Sehaj times

ਕੁਰਾਲੀ :- ਸਥਾਨਕ ਸ਼ਹਿਰ ਦੇ ਸੀਸਵਾਂ ਰੋਡ ਬੇਅੰਤ ਸਟੇਡੀਅਮ ਦੇ ਨਜਦੀਕ ਬੀਤੀ ਰਾਤ ਹੋਈ ਇੱਕ ਸੜਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਫਤਹਿਗੜ• ਦੇ ਦੋ ਨੌਜਵਾਨ ਅਮਨਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਅਤੇ ਸਹਿਜਪ੍ਰੀਤ ਸਿੰਘ ਪੁੱਤਰ ਗੁਰਿੰਦਰਜੀਤ ਸਿੰਘ ਬੀਤੀ ਰਾਤ 7 ਵਜੇ ਦੇ ਕਰੀਬ ਅਪਣੀ ਐਕਟਿਵਾ ਨੰਬਰ ਪੀ ਬੀ 65-5963 ਤੇ ਕੁਰਾਲੀ ਤੋਂ ਅਪਣੇ ਪਿੰਡ ਫਤਿਹਗੜ• ਨੂੰ ਜਾ ਰਹੇ ਸਨ, ਇਸੇ ਦੌਰਾਨ ਜਦੋਂ ਇਹ ਸਿਸਵਾਂ ਮਾਰਗ ਤੇ ਬੇਅੰਤ ਸਟੇਡੀਅਮ ਦੇ ਨੇੜੇ ਪਹੁੰਚੇ ਤਾਂ ਇੱਕ ਪਿੱਛੋ ਆ ਰਹੇ ਤੇਜ ਰਫਤਾਰ ਟਰੱਕ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋਵੇਂ ਨੌਜਵਾਨ ਗੰਭੀਰ ਜਖਮੀਂ ਹੋ ਗਏ, ਜਿਨਾਂ ਨੂੰ ਜਖਮੀ ਹਾਲਤ ਵਿੱਚ ਰਾਹਗੀਰਾਂ ਵੱਲੋਂ ਕੁਰਾਲੀ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਅਮਨਪ੍ਰੀਤ ਸਿੰਘ ਨੇ ਦਮ ਤੋੜ ਦਿੱਤਾ, ਜਦਕਿ ਸਹਿਜਪ੍ਰੀਤ ਸਿੰਘ ਨੂੰ ਜਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਚੰਡੀਗੜ• ਪੀਜੀ ਆਈ ਵਿਖੇ ਇਲਾਜ ਲਈ ਰੈਫਰ ਕਰ ਦਿੱਤਾ। ਇਸ ਸੜਕ ਹਾਦਸੇ ਵਿੱਚ ਟਰੱਕ ਚਾਲਕ ਟਰੱਕ ਨੂੰ ਮੌਕੇ ਤੇ ਛੱਡ ਕੇ ਫਰਾਰ ਹੋ ਗਿਆ। ਸਥਾਨਕ ਪੁਲਸ ਨੇ ਟਰੱਕ ਨੂੰ ਅਪਣੇ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ