Monday, November 03, 2025

Chandigarh

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

May 14, 2024 01:15 PM
SehajTimes

ਮੋਹਾਲੀ : ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੀ ਵਿਦਿਆਰਥਣ ਦਿਸ਼ਾ ਨੇ ਐੱਮਬੀਬੀਐੱਸ ਦੇ ਦੂਜੇ ਪੜਾਅ ਲਈ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਇੱਕ ਵਾਰ ਫਿਰ ਪਹਿਲਾ ਸਥਾਨ ਹਾਸਲ ਕੀਤਾ ਹੈ। ਦਿਸ਼ਾ ਨੇ 78.4 ਪ੍ਰਤੀਸ਼ਤ ਦੇ ਸ਼ਾਨਦਾਰ ਅੰਕਾਂ ਨਾਲ ਲਗਾਤਾਰ ਦੂਜੇ ਸਾਲ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਪਿਛਲੇ ਸਾਲ ਪਹਿਲੇ ਪੜਾਅ ਦੀ ਪ੍ਰੀਖਿਆ ਵਿੱਚ ਵੀ ਉਸਨੇ 82.1 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਬੇਮਿਸਾਲ ਪ੍ਰਦਰਸ਼ਨ ਕੀਤਾ ਸੀ।ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਿਸ਼ਾ ਦੀ ਲਾਮਿਸਾਲ ਅਕਾਦਮਿਕ ਕਾਰਗੁਜ਼ਾਰੀ ਨਾ ਸਿਰਫ਼ ਉਸਦੀ ਪੈਦਾਇਸ਼ੀ ਪ੍ਰਤਿਭਾ ਨੂੰ ਦਰਸਾਉਂਦੀ ਹੈ ਬਲਕਿ ਉੱਤਮਤਾ ਲਈ ਉਸਦੀ ਅਟੁੱਟ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ। ਉਸ ਦੀਆਂ ਪ੍ਰਾਪਤੀਆਂ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਡਾਕਟਰੀ ਸੰਕਲਪਾਂ ਦੀ ਡੂੰਘੀ ਸਮਝ ਦੇ ਪ੍ਰਮਾਣ ਵਜੋਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਉਸਦੀ ਲਗਾਤਾਰ ਦੂਸਰੇ ਸਾਲ ਪੁਜੀਸ਼ਨ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਲਈ ਵੱਡਾ ਮਾਣ ਲਿਆਈ ਹੈ। ਉਸਦਾ ਪੜ੍ਹਾਈ ਪ੍ਰਤੀ ਸਮਰਪਣ ਅਤੇ ਅਕਾਦਮਿਕ ਹੁਨਰ ਉਹਨਾਂ ਕਦਰਾਂ-ਕੀਮਤਾਂ ਦੀ ਮਿਸਾਲ ਦਿੰਦਾ ਹੈ ਜੋ ਅਸੀਂ ਆਪਣੇ ਸਾਰੇ ਵਿਦਿਆਰਥੀਆਂ ਵਿੱਚ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਾਂ। ਉਨ੍ਹਾਂ ਨੇ ਦਿਸ਼ਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਵਿਸ਼ਵਾਸ ਪ੍ਰਗਟਾਇਆ ਕਿ ਉਹ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਬਰਕਰਾਰ ਰੱਖੇਗੀ।" ਉਨ੍ਹਾਂ ਕਿਹਾ ਕਿ ਦਿਸ਼ਾ ਦੀ ਸਫਲਤਾ ਏ ਆਈ ਐਮ ਐਸ ਮੋਹਾਲੀ ਵਿਖੇ ਸਿੱਖਿਆ ਦੀ ਗੁਣਵੱਤਾ ਅਤੇ ਸੰਸਥਾ ਦੁਆਰਾ ਪ੍ਰਦਾਨ ਕੀਤੇ ਗਏ ਸਿੱਖਣ ਚ ਸਹਾਇਕ ਮਾਹੌਲ ਦਾ ਪ੍ਰਮਾਣ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ