Saturday, November 29, 2025

Chandigarh

ਵੈਕਸੀਨ ਦੀ ਘਾਟ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ

May 05, 2021 06:15 PM
Surjeet Singh Talwandi
ਚੰਡੀਗੜ੍ਹ : ਕੋਵਿਡ ਦੀਆਂ ਖੁਰਾਕਾਂ ਦੀ ਗੈਰ-ਉਪਲੱਬਧਤਾ ਦੇ ਕਾਰਨ ਸਰਕਾਰੀ ਹਸਪਤਾਲਾਂ ਵਿਚ 18-44 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਹੋ ਸਕਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਸਪਲਾਈ ਲਈ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲੀ ਦੀ ਵਰਚੁਅਲ ਮੀਟਿੰਗ ਦੌਰਾਨ ਸਿਹਤ ਸਕੱਤਰ ਹੁਸਨ ਲਾਲ ਨੇ ਜਾਣਕਾਰੀ ਦਿੱਤੀ ਕਿ ਭਾਵੇਂ ਕਿ ਸੂਬਾ ਸਰਕਾਰ ਵੱਲੋਂ 30 ਲੱਖ ਦੇ ਕਰੀਬ ਖੁਰਾਕਾਂ ਖਰੀਦਣ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਨੂੰ 26 ਅਪਰੈਲ ਨੂੰ 10.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪਰ ਇੰਸਟਿਚਿਊਟ ਪਾਸੋਂ ਅਜੇ ਤੱਕ ਸਪਲਾਈ ਲਈ ਕੋਈ ਵੇਰਵਾ ਪ੍ਰਾਪਤ ਨਹੀਂ ਹੋਇਆ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਸਿਰਫ ਕੁਝ ਪ੍ਰਾਈਵੇਟ ਹਸਪਤਾਲਾਂ, ਜਿਨ੍ਹਾਂ ਨੇ ਵੈਕਸੀਨ ਲਈ ਸਿੱਧਾ ਆਰਡਰ ਦਿੱਤਾ ਸੀ, ਨੇ 18-44 ਸਾਲ ਦੀ ਉਮਰ ਦੇ ਲੋਕਾਂ ਦੇ ਟੀਕਾਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਈ ਐਸ.ਆਈ.ਆਈ. ਨੇ ਸੰਕੇਤ ਦਿੱਤੇ ਹਨ ਕਿ ਕੋਵੀਸ਼ੀਲਡ ਦੀ ਉਪਲੱਬਧਤਾ ਬਾਰੇ ਅਗਲੇ ਚਾਰ ਹਫਤਿਆਂ ਵਿਚ ਪਤਾ ਲੱਗੇਗਾ। ਮੀਟਿੰਗ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਸਥਿਤੀਆਂ ਵਿੱਚ ਸਰਕਾਰੀ ਹਸਪਤਾਲਾਂ ਵਿੱਚ 18-44 ਸਾਲ ਉਮਰ ਵਰਗ ਲਈ ਵੈਕਸੀਨ ਦੀ ਸ਼ੁਰੂਆਤ ਨਹੀਂ ਹੋ ਸਕੀ ਅਤੇ ਨਾ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਪ੍ਰਕਿਰਿਆ ਕਦੋਂ ਸ਼ੁਰੂ ਹੋਵੇਗੀ।
ਇਸੇ ਦੌਰਾਨ ਮੰਤਰੀ ਮੰਡਲ ਨੇ ਉਤਰੀ ਜ਼ੋਨ ਦਾ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਸਥਾਪਤ ਕਰਨ ਲਈ ਮੁਹਾਲੀ ਵਿੱਚ 5 ਏਕੜ ਪੰਚਾਇਤੀ ਜ਼ਮੀਨ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਕੋਲ ਤਬਦੀਲ ਕਰਨ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਇਕ ਵਾਰ ਢਿੱਲ ਦੇਣ ਦੀ ਮਨਜ਼ੂਰੀ ਦਿੱਤੀ। ਇਹ ਇੰਸਟੀਚਿਊਟ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਪ੍ਰਸਤਾਵ 'ਤੇ ਪ੍ਰਵਾਨ ਕੀਤਾ ਗਿਆ ਹੈ।
ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ) ਜ਼ਿਲੇ ਦੇ ਬਲਾਕ ਖਰੜ ਦੇ ਪਿੰਡ ਮੁੱਲਾਂਪੁਰ ਗਰੀਬਦਾਸ ਵਿੱਚ ਜ਼ਮੀਨ ਦੇ ਤਬਾਦਲੇ ਲਈ ਸਾਰੀਆਂ ਲੋੜੀਂਦੀਆਂ ਰਸਮਾਂ ਨੂੰ ਪੂਰਾ ਕਰਨ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਅਧਿਕਾਰਤ ਕਰ ਦਿੱਤਾ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਇੰਸਟੀਚਿਊਟ ਦੀ ਉਸਾਰੀ ਇਸ ਸਾਲ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਚਾਇਤੀ ਜ਼ਮੀਨ ਕੇਂਦਰ ਸਰਕਾਰ ਨੂੰ ਤੋਹਫੇ ਵਿੱਚ ਦੇਣ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਕੋਈ ਪ੍ਰਾਵਧਾਨ ਨਹੀਂ ਹੈ ਪਰ ਜਨਰਲ ਕਲੌਸਜ਼ ਐਕਟ, 1897 ਦੀ ਧਾਰਾ 21 ਨਿਯਮ ਸ਼ਾਮਲ ਕਰਨ ਦੀ ਸ਼ਕਤੀ ਅਤੇ ਨਿਯਮਾਂ ਵਿੱਚ ਢਿੱਲ ਜਾਂ ਸੋਧ ਕਰਨ ਦੀ ਸ਼ਕਤੀ ਦਿੰਦੀ ਹੈ।
ਕੈਬਨਿਟ ਵਿੱਚ ਇਹ ਵੀ ਗੱਲ ਕੀਤੀ ਗਈ ਕਿ ਇਹ ਇੰਸਟੀਚਿਊਟ ਪੰਜਾਬ ਦੇ ਵਸਨੀਕਾਂ ਦੀ ਭਲਾਈ ਲਈ ਹੋਵੇਗਾ। ਇਸ ਵਿੱਚ ਅੱਗੇ ਜ਼ੋਰ ਦਿੱਤਾ ਗਿਆ ਕਿ ਇਹ ਇੰਸਟੀਚਿਊਟ ਮਹਾਂਮਾਰੀ ਨੂੰ ਦੇਖਦਿਆਂ ਅਹਿਮ ਮਹੱਤਤਾ ਰੱਖੇਗਾ।

Have something to say? Post your comment

 

More in Chandigarh

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 'ਰੰਗਲਾ ਪੰਜਾਬ ਯੋਜਨਾ' ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

'ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ