Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

May 14, 2024 04:21 PM
Daljinder Singh Pappi
ਸਮਾਣਾ : ਐੱਸ  ਆਰ ਐੱਸ ਵਿੱਦਿਆਪੀਠ ਸਮਾਣਾ ਵਿੱਚ ਸੀ ਬੀ ਐੱਸ ਈ ਦਿੱਲੀ ਵੱਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ- ਪਿਤਾ ਨੂੰ ਸਨਮਾਨਿਤ ਕੀਤਾ ਗਿਆ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।
 
 
ਦਸਵੀਂ  ਜਮਾਤ ਵਿੱਚ ਪਹਿਲਾ ਸਥਾਨ ਕ੍ਰਿਸ਼ ਗਰਗ (96%),ਦੂਜਾ ਸਥਾਨ ਪ੍ਰਾਚੀ ਗੋਇਲ (93.6%)ਅਤੇ ਤੀਜਾ ਸਥਾਨ ਹਰਨੂਰ ਕੌਰ (90.2%)ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਮਿਸ ਮਿਲੀ ਬੋਸ ਦੁਆਰਾ ਤਗਮੇ, ਸਰਟੀਫਿਕੇਟ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
 
 
80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਗੁਰਸ਼ਰਨਪ੍ਰੀਤ ਸਿੰਘ (88.2% ) ,ਕਨਵ ਬਾਂਸਲ (86.4%) ਦਿਵਾਂਸ਼ੂ ਸ਼ਰਮਾ ( 86%) ਜੈਸਮੀਨ ਕੌਰ( 85.5% ),ਰਿਦਮ (84% )ਕੇਸ਼ਵ ਸਿੰਗਲਾ (83.2%) ਪਰਾਂਜਲ (80.2%) ਰਿਸ਼ਵ ਸ਼ਰਮਾ (80 %) ਨੂੰ ਸਰਟੀਫਿਕੇਟ ਅਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ।
 
 
ਬਾਰ੍ਹਵੀਂ ਜਮਾਤ ਵਿੱਚ  ਆਰਟਸ ਗਰੁੱਪ ਵਿੱਚ ਫਰਿਆਦ ਸ਼ਰਮਾ (92.40%) , ਮੈਡੀਕਲ ਵਿੱਚ ਵੈਦਹੀ (89%) ਨਾਨ ਮੈਡੀਕਲ ਵਿੱਚ ਸ਼ੈਫੀ ਸਿੰਗਲਾ (90.80%) ਅਤੇ ਕਾਮਰਸ ਗਰੁੱਪ ਵਿੱਚ ਹਰਲੀਨਪ੍ਰੀਤ  ਕੌਰ (87.60%) ਨੂੰ ਟਾਪ ਕਰਨ 'ਤੇ ਤਗਮੇ ,ਸਰਟੀਫਿਕੇਟ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। 80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਆਰਟਸ ਗਰੁੱਪ ਵਿੱਚ ਤਮਨਜੋਤ ਖਹਿਰਾ (86.80%) ਮਹਿਕਪ੍ਰੀਤ ਕੌਰ (86.80% ) ਨਾਨ ਮੈਡੀਕਲ ਵਿੱਚ ਪ੍ਰਿੰਸਪਾਲ ਸਿੰਘ (86% ) ਮੈਡੀਕਲ ਵਿੱਚ ਅਕਸ਼ਿਤਾ ਗੁਪਤਾ (82.60%) ਚਿਰਾਗ ਗੋਇਲ (81.60%) ਮੰਨਤ ਸਿੰਗਲਾ (81.20% ) ਮੁਕੁਲ( 80.60% ) ਕਾਮਰਸ ਗਰੁੱਪ ਵਿੱਚ ਸੁਖਮਨਜੋਤ ਕੌਰ (84% )ਹਰਮਨਪ੍ਰੀਤ ਕੌਰ (83.60%) ਨੂੰ  ਸਰਟੀਫਿਕੇਟ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
 
 
ਇਸ ਅਵਸਰ 'ਤੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ- ਪਿਤਾ ਲਈ ਖਾਣ-ਪੀਣ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ 'ਤੇ ਸਕੂਲ ਪ੍ਰਿੰਸੀਪਲ ਮਿਸ ਮਿਲੀ ਬੋਸ ਚੇਅਰਮੈਨ ਅਮਿਤ ਸਿੰਗਲਾ ਅਤੇ ਸੈਕਟਰੀ ਲਲਿਤ ਸਿੰਗਲਾ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
 
 
 

Have something to say? Post your comment

 

More in Malwa

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ