Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

May 14, 2024 04:48 PM
SehajTimes

ਫਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ, ਨੇ ਪੰਜਾਬ ਪ੍ਰੀਵੈਨਸਨ ਆਫ ਹਿਊਮਨ ਸਮੱਗਲਿੰਗ ਐਕਟ,2012(ਪੰਜਾਬ ਐਕਟ, ਨੰ2 ਆਫ 2013) ਦੇ ਸੈਕਸ਼ਨ 6(ਆਈ)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੇਏਸੀਐਸ ਅਕੈਡਮੀ, ਨੇੜੇ ਚੁੰਗੀ ਨੰ.04,ਬਸੀ ਰੋਡ ਸਰਹਿੰਦ,ਫਤਹਿਗੜ੍ਹ ਸਾਹਿਬ ਦਾ ਆਇਲੈਟਸ ਇੰਸਟੀਚਿਊਟ ਅਤੇ ਵੀਜ਼ਾ ਕੰਸਲਟੈਂਸੀ ਦਾ ਲਾਇਸੰਸ ਨੰ.24/ਐਮ.ਸੀ-1 ਮਿਤੀ 27.11.2018 ਰੱਦ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਸ੍ਰੀ ਅਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮਕਾਨ ਨੰ: 50, ਮਾਡਰਨ ਵੈਲੀ ਸਰਹਿੰਦ, ਤਹਿਸੀਲ ਵਾ: ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਨਾਮ ਤੇ ਇਸ ਦਫਤਰ ਵੱਲੋਂ ਪੇਏਸੀਐਸ ਅਕੈਡਮੀ, ਨੇੜੇ ਚੁੰਗੀ ਨੰ.04,ਬਸੀ ਰੋਡ ਸਰਹਿੰਦ,ਫਤਹਿਗੜ੍ਹ ਸਾਹਿਬ ਦਾ ਆਇਲੈਟਸ ਇੰਸਟੀਚਿਊਟ ਅਤੇ ਵੀਜ਼ਾ ਕੰਸਲਟੈਂਸੀ ਦਾ ਲਾਇਸੰਸ 25.11.2023 ਤੱਕ ਵੈਲਿਡ ਸੀ। ਜਿਸਦੀ ਮਿਆਦ ਖਤਮ ਹੋ ਚੁੱਕੀ ਹੈ।  ਅਜੀਤ ਸਿੰਘ ਨੂੰ 15 ਦਿਨਾਂਦੇ ਅੰਦਰ ਅੰਦਰ ਲਾਇਸੰਸ ਰੀਨਿਊ ਕਰਨ ਲਈ ਅਪਲਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਪਰ ਪ੍ਰਾਰਥੀ ਨੇ ਡਿਪਟੀ ਕਮਿਸ਼ਨਰ ਦਫਤਰ ਨੂੰ ਸੂਚਿਤ ਕੀਤਾ,ਕਿ ਉਹ 31.01.2023 ਤੋਂ ਆਇਲੈਟਸ ਇੰਸਟੀਚਿਊਟ ਅਤੇ ਵੀਜ਼ਾ ਕੰਸਲਟੈਂਸੀ ਦਾ ਕੋਈ ਵੀ ਕੰਮ ਨਹੀਂ ਕਰ ਰਿਹਾ ਹੈ, ਇਸ ਲਈ ਉਸਦਾ ਇਹ ਲਾਇਸੰਸ ਰੱਦ ਕਰ ਦਿੱਤਾ ਜਾਵੇ। ਇਸ ਤੋਂ ਇਲਾਵਾ ਐਕਟ/ਰੂਲਜ ਮੁਤਾਬਿਕ ਕਿਸੇ ਵੀ ਕਿਸਮ ਦੀ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜਿੰਮੇਵਾਰ ਹੋਵੇਗਾ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ