Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

May 14, 2024 04:52 PM
SehajTimes

ਫਤਹਿਗੜ੍ਹ ਸਾਹਿਬ : ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਠੀਕ ਰੱਖਣ ਲਈ ਖੇਤੀ ਮਾਹਿਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਨੇ ਦੱਸਿਆ ਕਿ ਲਗਾਤਾਰ ਕੱਦੂ ਕਰਨ ਨਾਲ ਧਰਤੀ ਹੇਠ ਸਖਤ ਤਹਿ ਬਣ ਗਈ ਹੈ। ਇਸ ਤਹਿ ਕਰਕੇ ਬਾਰਿਸ਼ ਦਾ ਪਾਣੀ ਹੇਠਾਂ ਨਹੀਂ ਜਾਂਦਾ ਅਤੇ ਜਿਆਦਾ ਬਾਰਿਸ਼ਾਂ ਨਾਲ ਫਸਲਾਂ ਦਾ ਨੁਕਸਾਨ ਹੁੰਦਾ ਹੈ। ਖੇਤਾਂ ਵਿੱਚ ਸਿੰਚਾਈ ਕਰਨ ਲਈ ਲਗਾਤਾਰ ਧਰਤੀ ਹੇਠੋਂ ਪਾਣੀ ਕੱਢਣਾ ਪੈਂਦਾ ਹੈ ਪਰੰਤੂ ਇਸ ਪਾਣੀ ਦਾ ਰੀਚਾਰਜ ਨਾ ਹੋਣ ਕਰਕੇ ਪਾਣੀ ਦਾ ਗੰਭੀਰ ਸੰਕਟ ਹੋ ਸਕਦਾ ਹੈ। ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਧਰਤੀ ਦਾ ਪਾਣੀ ਸਿਮ ਕੇ ਹੇਠਾਂ ਜਾਵੇਗਾ ਅਤੇ ਰੀਚਾਰਜ ਹੋਣ ਨਾਲ ਪਾਣੀ ਦੇ ਪੱਧਰ ਨੂੰ ਠੀਕ ਕੀਤਾ ਜਾ ਸਕਦਾ ਹੈ।

ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਕੀਤੀ ਜਾ ਸਕਦੀ ਹੈ। ਪਿਛਲੇ ਸਾਲਾਂ ਦੇ ਤਜਰਬੇ  ਦੱਸਦੇ ਹਨ ਕਿ ਜਿਆਦਾਤਰ ਕਿਸਾਨਾਂ ਨੇ ਇਸ ਵਿਧੀ ਦੁਆਰਾ ਬਿਜਾਈ ਕਰਕੇ ਝੋਨੇ ਦਾ ਵਧੀਆ ਝਾੜ ਪ੍ਰਾਪਤ ਕੀਤਾ ਸੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਖੇਤੀਬਾੜੀ ਦਫਤਰਾਂ ਨਾਲ ਸੰਪਰਕ ਕਰਕੇ ਉਹ ਇਸ ਵਿਧੀ ਬਾਰੇ ਤਕਨੀਕੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਬਿਜਾਈ ਕਰਨ ਦਾ ਸਮਾਂ ਅਤੇ ਨਦੀਨਾਂ ਦੀ ਸਪਰੇ ਤਕਨੀਕ ਬਾਰੇ ਸਹੀ ਜਾਣਕਾਰੀ ਹੋਣਾ ਹੀ ਇਸ ਵਿਧੀ ਦੀ ਸਫਲਤਾ ਦਾ ਮੂਲ ਕਾਰਨ ਹੈ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਫਤਰਾਂ ਵਿੱਚ ਇਸ ਸਬੰਧੀ ਲਿਟਰੇਚਰ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮਿਲ ਸਕੇ। ਪਿਛਲੇ ਸਾਲਾਂ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਭਾਰੀਆਂ ਜਮੀਂਨਾਂ ਵਿੱਚ ਇਸ ਵਿਧੀ ਦੇ ਚੰਗੇ ਨਤੀਜੇ ਮਿਲੇ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ