Friday, December 05, 2025

Malwa

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

May 14, 2024 05:00 PM
SehajTimes

ਫਤਹਿਗੜ੍ਹ ਸਾਹਿਬ : ਜਿਲਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾ-2024 ਨੂੰ ਮੁੱਖ ਰੱਖਦੇ ਹੋਏ ਲੋਕ ਸਭਾ ਹਲਕਾ-08 ਜਿਲ੍ਹਾ ਫਤਿਹਗੜ੍ਹ ਸਾਹਿਬ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਦੇ ਕਮਰਾ ਨੰਬਰ-127 ਵਿੱਚ ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਵਾਉਣ ਲਈ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਹੈਲਪਲਾਇਨ ਨੰਬਰ 01763-297253 ਹੈ। ਕੋਈ ਵੀ ਵਿਅਕਤੀ ਇਸ ਹੈਲਪਲਾਇਨ ਨੰਬਰ ਤੇ ਸਿਰਫ ਲੋਕ ਸਭਾ ਚੋਣਾ-2024 ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਹ ਸੇਵਾਵਾਂ 24ਘੰਟੇ ਲਈ  ਉਪਲੱਬਧ ਹਨ।

Have something to say? Post your comment