Monday, June 16, 2025

Chandigarh

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

May 14, 2024 05:24 PM
SehajTimes

ਮੋਹਾਲੀ : ਚੰਡੀਗੜ੍ਹ ਦੀ ਹੱਦ ਨਾਲ ਲੱਗਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡਾਂ ਵਿੱਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੋਹਾਲੀ ਪ੍ਰਸ਼ਾਸਨ ਨੇ ਪਿੰਡ ਝਾਮਪੁਰ ਦੇ ਦੋ ਵਿਅਕਤੀਆਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਹੈ ਜਦੋਂਕਿ ਤੀੜਾ ਪਿੰਡ ਦੇ 9 ਵਿਅਕਤੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਇਲਾਕਾ ਪੰਜਾਬ ਨਿਊ ਕੈਪੀਟਲ (ਪੈਰੀਫੇਰੀ) ਕੰਟਰੋਲ ਐਕਟ, 1952 ਅਧੀਨ ਆਉਂਦਾ ਹੈ, ਜਿੱਥੇ ਬਿਨਾਂ ਮਨਜ਼ੂਰੀ ਤੋਂ ਨਵੀਆਂ ਉਸਾਰੀਆਂ ਕਰਨ ਦੀ ਮਨਾਹੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਗਮਾਡਾ (ਐਮ ਸੀ ਸੀਮਾ ਤੋਂ ਬਾਹਰ) ਅਤੇ ਸਥਾਨਕ ਸਰਕਾਰ ਸੰਸਥਾਵਾਂ ਨੂੰ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੇਂਡੂ ਖੇਤਰ ਖਾਸ ਕਰਕੇ ਲਾਲ ਡੋਰੇ ਵਿੱਚ ਪੈਂਦੀਆਂ ਜ਼ਮੀਨਾਂ ਵਿੱਚ ਨਾਜਾਇਜ਼ ਉਸਾਰੀਆਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸਾਰੀ ਸਬੰਧੀ ਨਿਯਮਾਂ ਨਾਲ ਨਜਿੱਠਣ ਵਾਲੀਆਂ ਅਥਾਰਟੀਆਂ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਗੈਰ-ਕਾਨੂੰਨੀ ਉਸਾਰੀ 'ਤੇ ਤਿੱਖੀ ਨਜ਼ਰ ਰੱਖਣ ਅਤੇ ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਉਸਾਰੀ ਨੂੰ ਤੁਰੰਤ ਪ੍ਰਭਾਵ ਨਾਲ ਢਾਹ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਝ ਮਾਮਲਿਆਂ ਵਿੱਚ ਪਹਿਲਾਂ ਹੀ ਢਾਹੁਣ ਦੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਦੀ ਸੂਚੀ ਸਬੰਧਤ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਨਜਾਇਜ਼ ਉਸਾਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਉਸਾਰੀ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਸੁਚੇਤ ਰਹਿਣ ਨਹੀਂ ਤਾਂ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ