Sunday, November 02, 2025

Chandigarh

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

May 14, 2024 06:30 PM
SehajTimes

ਮੁਲਜ਼ਮ ਗੋਗੀ ਸਿੰਘ ਐਸਐਫਜੇ ਦਾ ਮੁੱਖ ਸੰਚਾਲਕ ਹੈ ਅਤੇ ਨਿਊਯਾਰਕ ਸਥਿਤ ਗੁਰਪਤਵੰਤ ਪੰਨੂ ਨਾਲ ਸਿੱਧਾ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ : ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।


ਦੱਸਣਯੋਗ ਹੈ ਕਿ ਨਿਊਯਾਰਕ ਅਧਾਰਿਤ ਐਸਐਫਜੇ- ਜੋ ਮਾਸਟਰ ਮਾਈਂਡ ਗੁਰਪਤਵੰਤ ਸਿੰਘ ਪੰਨੂ ਦੀ ਹਮਾਇਤ ਪ੍ਰਾਪਤ ਹੈ- ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਗਠਨ ਵਜੋਂ ਮਨੋਨੀਤ ਕੀਤਾ ਗਿਆ ਹੈ। ਹਾਲ ਹੀ 'ਚ 24 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਪਾਏ ਗਏ ਸਨ, ਜਿਸ ਤੋਂ ਕੁਝ ਦਿਨਾਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ 'ਤੇ ਵੀ ਅਜਿਹੇ ਹੀ ਨਾਅਰੇ ਲਿਖੇ ਹੋਏ ਪਾਏ ਗਏ ਸਨ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ 'ਤੇ ਗਰੈਫਿਟੀ ਲਿਖਣ ਦੇ ਦੋਸ਼ 'ਚ ਵੀ ਗ੍ਰਿਫਤਾਰ ਕੀਤਾ ਗਿਆ ਸੀ।


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ 'ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲੀਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ।


ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲੀਸ ਨੇ ਮੁਲਜ਼ਮ ਜੌਨੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਉਪਰੰਤ ਜੌਨੀ ਨੇ ਖੁਲਾਸਾ ਕੀਤਾ ਕਿ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਨਾਅਰੇ ਲਿਖਣ ਦੀ ਕੋਸ਼ਿਸ਼ ਸਮੇਂ ਉਹ ਗੋਗੀ ਦੇ ਨਾਲ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜੌਨੀ ਦੇ ਖੁਲਾਸੇ ਤੋਂ ਬਾਅਦ ਬਠਿੰਡਾ ਪੁਲੀਸ ਅਤੇ ਸੀਆਈ ਬਠਿੰਡਾ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਗੋਗੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ 'ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ। ਇਸ ਸਬੰਧੀ ਐਫਆਈਆਰ ਨੰ. 55 ਮਿਤੀ 27/4/24 ਨੂੰ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ