Wednesday, September 24, 2025

Chandigarh

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

May 15, 2024 03:38 PM
SehajTimes

ਇਕਬਾਲਪ੍ਰੀਤ ਬੁਚੀ ਦੇ ਕਰੀਬੀ ਸਾਥੀ, ਮੁਲਜ਼ਮ ਗੁਰਵਿੰਦਰ ਸ਼ੇਰਾ ਨੂੰ ਪਹਿਲਾਂ 2022 ਵਿਚ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਲਈ ਕੀਤਾ ਗਿਆ ਸੀ ਗ੍ਰਿਫ਼ਤਾਰ

ਮਾਡਿਊਲ ਮੈਂਬਰ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ 

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ  ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜਾਣਕਾਰੀ ਮੁਤਾਬਿਕ ਮੁਲਜ਼ਮ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ 'ਤੇ ਸੀ, ਨੂੰ ਏਜੀਟੀਐਫ ਨੇ 2022 ਵਿਚ ਇਕਬਾਲਪ੍ਰੀਤ ਬੁਚੀ, ਜਿਸ ਨੇ ਗੁਰਵਿੰਦਰ ਸ਼ੇਰਾ ਨੂੰ ਸੂਬੇ ਵਿਚ ਮਿੱਥ ਕੇ ਕਤਲ ਦੀਆਂ ਵਾਰਤਾਦ ਨੂੰ ਅੰਜਾਮ ਦੇਣ ਲਈ 1.50 ਲੱਖ ਰੁਪਏ ਦਿੱਤੇ ਸਨ, ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਤਿੰਨ ਹੋਰ ਮਾਡਿਊਲ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਹੈ।

 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ ਦੇ ਲਿਬਰਟੀ ਚੌਕ ਵਿਖੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਮਹਿੰਦਰਾ ਸਕਾਰਪੀਓ ਕਾਰ ਵਿੱਚ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗੁਰਵਿੰਦਰ ਸ਼ੇਰਾ ਨੇ ਖੁਲਾਸਾ ਕੀਤਾ ਕਿ ਇਕਬਾਲਪ੍ਰੀਤ ਬੁਚੀ ਨੇ ਆਪਣੇ ਗਰੋਹ ਨੂੰ ਮੁੜ ਸੰਗਠਿਤ ਕਰ ਲਿਆ ਸੀ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਸੰਪਰਕ ਵਿਚ ਸੀ ਅਤੇ ਰਮਨਦੀਪ ਬੱਗਾ ਉਰਫ਼ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ 7 ਵਾਰਦਾਤਾਂ ਵਿਚ ਮੁੱਖ ਸ਼ੂਟਰ ਸੀ ਅਤੇ ਜਿਸ 'ਤੇ ਕਤਲ, ਇਰਾਦਾ ਕਤਲ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.), ਆਰਮਜ਼ ਐਕਟ ਆਦਿ ਨਾਲ ਸਬੰਧਤ  11 ਅਪਰਾਧਿਕ ਕੇਸ ਚੱਲ ਰਹੇ ਹਨ, ਦਾ ਨਜ਼ਦੀਕੀ ਸਾਥੀ ਵੀ ਹੈ। ਇਸ ਸਮੇਂ ਬੱਗਾ ਤਿਹਾੜ ਜੇਲ੍ਹ ਵਿੱਚ ਬੰਦ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਕੱਟੜਪੰਥੀ ਗਰੁੱਪ ਵਿੱਚ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਐਫਆਈਆਰ ਨੰ. 21 ਮਿਤੀ 13/05/02024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ

ਸਪੀਕਰ ਨੇ ਨਵਰਾਤਰੀ ਦੇ ਸ਼ੁਭ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ: 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ

ਸਪੀਕਰ ਨੇ ਅਗਰਸੇਨ ਜਯੰਤੀ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ

ਸਪੀਕਰ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

ਯੁੱਧ ਨਸਿ਼ਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਦੀ ਗਿਣਤੀ ਘੱਟ ਕੇ ਸਿਰਫ਼ 229 ਹੋਈ: ਹਰਦੀਪ ਸਿੰਘ ਮੁੰਡੀਆਂ