Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਾ ਵਿਰੋਧ ਅਣਉਚਿੱਤ : ਅਰਵਿੰਦ ਖੰਨਾ

May 15, 2024 04:16 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਰਵਿੰਦ ਖੰਨਾ ਨੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਵਿਰੋਧ ਨੂੰ ਅਣੳਚਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਾ ਵਿਰੋਧ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ 22 ਫਸਲਾਂ ਤੇ ਐਮ ਐਸ ਪੀ ਦੇਣ ਦੀ ਗੱਲ ਆਖੀ ਸੀ ਲੇਕਿਨ ਬਾਅਦ ਵਿੱਚ ਸ਼ਰੇਆਮ ਮੁੱਕਰ ਗਿਆ, ਅਜਿਹੇ ਵਿੱਚ ਕਿਸਾਨ ਆਮ ਆਦਮੀ ਪਾਰਟੀ ਦਾ ਵਿਰੋਧ ਕਿਉਂ ਨਹੀਂ ਕਰਦੇ। ਬੁੱਧਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਆਯੋਜਿਤ ਚੋਣ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਅਰਵਿੰਦ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੀ ਅਗਵਾਈ ਕਰਨ ਜਾ ਰਹੇ ਹਨ ਅਤੇ ਭਾਜਪਾ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਕਿਸਾਨ ਹੋਵੇ, ਨੌਜਵਾਨ ਹੋਵੇ ਜਾਂ ਵਪਾਰੀ, ਦੇਸ਼ ਦੀ ਨਾਰੀ ਸ਼ਕਤੀ ਹੋਵੇ ਜਾਂ ਬਜ਼ੁਰਗ, ਭਾਜਪਾ ਇਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਾਜਪਾ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਸਮੇਤ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ | ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪਰ ਕਿਸਾਨ ਮੰਗਾਂ ਦੀ ਆੜ ਵਿੱਚ ਕੁੱਝ ਜਥੇਬੰਦੀਆਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਜਿਸ ਕਾਰਨ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਬਰਨਾਲਾ ਵਿੱਚ ਵਪਾਰੀਆਂ ਨੇ ਅੱਜ ਪੂਰਾ ਸ਼ਹਿਰ ਬੰਦ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ। ਅਰਵਿੰਦ ਖੰਨਾ ਨੇ ਸਵਾਲ ਕੀਤਾ ਕਿ ਸਰਕਾਰ ਆਉਣ ਤੋਂ ਪਹਿਲਾਂ 'ਆਪ' ਨੇ 22 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਦਾਅਵਾ ਕੀਤਾ ਸੀ ਅਤੇ ਹੁਣ ਕਿਸਾਨ 'ਆਪ' ਦਾ ਘੇਰਾਓ ਕਿਉਂ ਨਹੀਂ ਕਰ ਰਹੇ। ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ 'ਤੇ ਪਹਿਰਾ ਦਿੱਤਾ ਹੈ ਅਤੇ ਭਵਿੱਖ 'ਚ ਵੀ ਕਿਸਾਨਾਂ ਦੇ ਹਿੱਤ 'ਚ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਨੂੰ ਚੋਣ ਪ੍ਰਚਾਰ ਕਰਨ ਦਾ ਅਧਿਕਾਰ ਹੈ ਅਤੇ ਲੋਕਾਂ ਨੂੰ ਆਪਣੀ ਮਰਜ਼ੀ ਅਨੁਸਾਰ ਵੋਟ ਪਾਉਣ ਦਾ ਅਧਿਕਾਰ ਹੈ। ਅਜਿਹੇ 'ਚ ਜਥੇਬੰਦੀਆਂ ਵੱਲੋਂ  ਭਾਜਪਾ ਦਾ ਵਿਰੋਧ ਕਰਨਾ ਗੈਰ-ਸੰਵਿਧਾਨਕ ਹੈ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਬਲਾਕ ਪ੍ਰਧਾਨ ਰਾਜੀਵ ਮੱਖਣ, ਗੁਰਜੰਟ ਸਿੰਘ ਬਖਤੌਰ ਨਗਰ , ਸਤਬੀਰ ਸਿੰਘ ਸਰਪੰਚ, ਯੋਗੇਸ਼ ਗਰਗ, ਬਿੱਟੂ ਅਕਾਲਗੜ੍ਹ, ਸੁੱਖੂ ਬਿਸ਼ਨਪੁਰਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ