Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

May 15, 2024 05:58 PM
SehajTimes

ਮੋਹਾਲੀ : ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸਿਆਸੀ ਪ੍ਰਚਾਰ ਵਿੱਚ ਸਰਗਰਮ ਉਮੀਦਵਾਰਾਂ/ਰਾਜਨੀਤਿਕ ਪਾਰਟੀਆਂ ਨੂੰ ਧਾਰਮਿਕ ਸੰਸਥਾਵਾਂ ਜਾਂ ਧਾਰਮਿਕ ਸੰਸਥਾਵਾਂ ਦੇ ਫੰਡਾਂ ਦੀ ਰਾਜਨੀਤਿਕ ਵਿਚਾਰਾਂ ਜਾਂ ਰਾਜਨੀਤਿਕ ਗਤੀਵਿਧੀ ਦੇ ਪ੍ਰਚਾਰ ਜਾਂ ਕਿਸੇ ਰਾਜਨੀਤਿਕ ਪਾਰਟੀ ਦੇ ਫਾਇਦੇ ਲਈ ਪ੍ਰਚਾਰ-ਪ੍ਰਸਾਰ ਲਈ ਵਰਤੋਂ 'ਤੇ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੇ ਮਾਰਗ-ਦਰਸ਼ਨ ਲਈ ਆਦਰਸ਼ ਚੋਣ ਜ਼ਾਬਤੇ ਦੀਆਂ ਮੌਜੂਦਾ ਵਿਵਸਥਾਵਾਂ, ਕਿਸੇ ਵੀ ਸਮੇਂ ਧਾਰਮਿਕ ਸਥਾਨਾਂ ਨੂੰ ਚੋਣ ਪ੍ਰਚਾਰ ਲਈ ਫੋਰਮ ਵਜੋਂ ਵਰਤਣ ਦੀ ਮਨਾਹੀ ਕਰਦੀਆਂ ਹਨ।
   

ਇਸ ਤੋਂ ਇਲਾਵਾ, ਧਾਰਮਿਕ ਸੰਸਥਾਵਾਂ (ਦੁਰਵਰਤੋਂ ਦੀ ਰੋਕਥਾਮ) ਐਕਟ, 1988 (1988 ਦਾ ਨੰਬਰ 14) ਦੀ ਧਾਰਾ 3, 5 ਅਤੇ 6 ਰਾਜਨੀਤਿਕ ਵਿਚਾਰਾਂ ਜਾਂ ਰਾਜਨੀਤਿਕ ਗਤੀਵਿਧੀਆਂ ਦੇ ਪ੍ਰਚਾਰ ਜਾਂ ਪ੍ਰਸਾਰ ਜਾਂ ਕਿਸੇ ਸਿਆਸੀ ਪਾਰਟੀ ਦੇ ਫਾਇਦੇ ਲਈ ਕਿਸੇ ਵੀ ਧਾਰਮਿਕ ਸੰਸਥਾ ਜਾਂ ਧਾਰਮਿਕ ਸੰਸਥਾ ਦੇ ਫੰਡਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਂਦੀਆਂ ਹਨ। ਇਹਨਾਂ ਧਾਰਾਵਾਂ ਦੇ ਕਿਸੇ ਵੀ ਉਪਬੰਧ ਦੀ ਉਲੰਘਣਾ 5 ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਨਾਲ ਸਜ਼ਾਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਇਨ੍ਹਾਂ ਵਿਵਸਥਾਵਾਂ ਦੀ ਕਿਸੇ ਵੀ ਉਲੰਘਣਾ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਧਾਰਮਿਕ ਸੰਸਥਾਵਾਂ (ਦੁਰਵਰਤੋਂ ਦੀ ਰੋਕਥਾਮ), ਐਕਟ 1988 ਦੀਆਂ ਉਕਤ ਧਾਰਾਵਾਂ ਤਹਿਤ ਕਿਸੇ ਵੀ ਅਪਰਾਧ ਦੀ ਸੂਰਤ ਵਿੱਚ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰਜ਼/ਸ਼ਿਕਾਇਤਾਂ ਦਰਜ ਕੀਤੀਆਂ ਜਾਣਗੀਆਂ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ