Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਰਨਾਲਾ ਦੇ ਵਪਾਰੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ : ਗੁੱਜਰਾਂ

May 15, 2024 06:04 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬਰਨਾਲਾ ਵਿੱਚ ਵਪਾਰੀਆਂ ਅਤੇ ਕੁੱਝ ਕਿਸਾਨ ਜਥੇਬੰਦੀਆਂ ਦਰਮਿਆਨ ਹੋਏ ਝਗੜੇ ਕਾਰਨ ਵਪਾਰੀ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੁਨਾਮ ਵਪਾਰ ਮੰਡਲ ਦੇ ਪ੍ਰਧਾਨ ਪਵਨ ਗੁੱਜਰਾਂ ਅਤੇ ਖਜ਼ਾਨਚੀ ਪ੍ਰਵੀਨ ਕੁਮਾਰ ਨੇ ਵਪਾਰੀਆਂ ਦੇ ਹੱਕਾਂ ਲਈ ਡਟਕੇ ਖੜਨ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਬਰਨਾਲਾ ਪ੍ਰਸ਼ਾਸਨ ਨੇ ਕਿਸਾਨ ਜਥੇਬੰਦੀਆਂ ਦੀ ਧੱਕੇਸ਼ਾਹੀ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਸੂਬੇ ਦਾ ਵਪਾਰੀ ਵਰਗ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ। ਅਜਿਹਾ ਕੋਈ ਵੀ ਮਸਲਾ ਨਹੀਂ ਜਿਸ ਨੂੰ ਇਕੱਠੇ ਬੈਠਕੇ ਹੱਲ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਬਰਨਾਲਾ ਵਿੱਚ ਵਪਾਰੀਆਂ ਨਾਲ ਜੋ ਧੱਕੇਸ਼ਾਹੀ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਹੈ, ਉਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਕਾਰਨ ਆਪਸੀ ਸਬੰਧ ਵਿਗੜ ਰਹੇ ਹਨ। ਜਿਹੜੇ ਸੂਬੇ ਦੇ ਲੋਕਾਂ ਅਤੇ ਸੂਬੇ ਦੇ ਹਿੱਤਾਂ ਵਿੱਚ ਨਹੀਂ ਹਨ। ਇਹ ਮਸਲਾ ਦੋਵੇਂ ਧੜਿਆਂ ਦੇ ਆਹਮੋ-ਸਾਹਮਣੇ ਬੈਠ ਕੇ ਹੀ ਹੱਲ ਹੋਵੇਗਾ ਅਤੇ ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਨੂੰ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਵਿੱਚ ਆਪਣੀ ਵਧੀਆ ਕਾਰਗੁਜ਼ਾਰੀ ਦਾ ਸਬੂਤ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਵਪਾਰੀ ਵਰਗ ਸਭ ਤੋਂ ਵੱਧ ਪ੍ਰੇਸ਼ਾਨ ਹੈ ਅਤੇ ਅੱਜ ਤੱਕ ਵਪਾਰੀਆਂ ਦੀ ਅਵਾਜ਼ ਕਿਸੇ ਨੇ ਨਹੀਂ ਸੁਣੀ , ਵਪਾਰੀ ਵਰਗ ਨਾਲ ਵਾਰ-ਵਾਰ ਹੋ ਰਹੇ ਜ਼ੁਲਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਵਪਾਰ ਮੰਡਲ ਬਰਨਾਲਾ ਦੇ ਵਪਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਜੇਕਰ ਪ੍ਰਸ਼ਾਸਨ ਨੇ ਬਰਨਾਲਾ ਦੇ ਵਪਾਰੀਆਂ ਨੂੰ ਸਹੀ ਇਨਸਾਫ਼ ਨਾ ਦਿੱਤਾ ਤਾਂ ਸਮੂਹ ਵਪਾਰੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ