Friday, November 21, 2025

Malwa

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗ੍ਰਾਂਟ ਦਾ ਮਾਮਲਾ

May 05, 2021 06:33 PM
SehajTimes

ਪਿੰਡ ਪੰਧੇਰ ਪੁੱਜੇ ਐਸਸੀ ਕਮਿਸ਼ਨ ਦੇ ਮੈਂਬਰ


 ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ


17 ਜੂਨ ਤੱਕ ਕਮਿਸ਼ਨ ਕੋਲ ਰਿਪੋਰਟ ਪੇਸ਼ ਕਰਨ ਦੇ ਆਦੇਸ਼


 

ਧਨੌਲਾ/ਬਰਨਾਲਾ : ਪਿੰਡ ਪੰਧੇਰ ਵਾਸੀ ਮਹਿਲਾ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਕਥਿਤ ਤੌਰ ’ਤੇ ਉਸ ਦੀ ਬਜਾਏ ਕਿਸੇ ਹੋਰ ਪਰਿਵਾਰ ਨੂੰ ਦੇਣ ਸਬੰਧੀ ਸ਼ਿਕਾਇਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਕੀਤੀ ਗਈ, ਜਿਸ ਦੀ ਜਾਂਚ ਲਈ ਅੱਜ ਕਮਿਸ਼ਨ ਦੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਪਿੰਡ ਪੰਧੇਰ ਪੁੱਜੇ।  
        ਉਨਾਂ ਦੱਸਿਆ ਕਿ ਪੰਧੇਰ ਵਾਸੀ ਮਹਿਲਾ ਅੰਗਰੇਜ ਕੌਰ ਪਤਨੀ ਸਵ: ਅਮਰ ਸਿੰਘ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਉਸ ਦਾ ਘਰ ਬਣਾਉਣ ਲਈ ਗ੍ਰਾਂਟ ਆਈ ਸੀ, ਜਿਸ ਬਾਬਤ ਸਬੰਧਤ ਟੀਮ ਵੱਲੋਂ ਜੀਓ ਟੈਗਿੰਗ ਵੀ ਕੀਤੀ ਗਈ ਅਤੇ ਉਸ ਦੇ ਪੁਰਾਣੇ ਮਕਾਨ ਦੀਆਂ ਤਸਵੀਰਾਂ ਵੀ ਲਈਆਂ ਗਈਆਂ। ਮਹਿਲਾ ਨੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਹਿੱਸੇ ਦੀ ਗ੍ਰਾਂਟ ਦਾ ਲਾਭ ਕਥਿਤ ਤੌਰ ’ਤੇ ਕਿਸੇ ਹੋਰ ਪਰਿਵਾਰ ਨੂੰ ਦੇ ਦਿੱਤਾ ਗਿਆ। ਸ੍ਰੀ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਮਹਿਲਾ ਨੇ ਦੋਸ਼ ਲਾਇਆ ਕਿ ਅਜੇ ਤੱਕ ਨਾ ਉਸ ਨੂੰ ਗ੍ਰਾਂਟ ਮਿਲੀ ਅਤੇ ਨਾ ਹੀ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਹੈ।
     ਇਸ ਮੌਕੇ ਮੈਂਬਰ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਦੱਸਿਆ ਕਿ ਉਨ ਾਂ ਵੱਲੋਂ ਇਸ ਸਬੰਧੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਵਿੱਚ ਵਧੀਕ ਡਿਪਟੀ ਕਮਿਸ਼ਨਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਤੇ ਡੀਐਸਪੀ ਨੂੰ ਸ਼ਾਮਲ ਕੀਤਾ ਗਿਆ ਹੈ।
ਟੀਮ ਵੱਲੋਂ ਜਾਂਚ ਦੇ ਆਧਾਰ ’ਤੇ ਸ਼ਿਕਾਇਤਕਰਤਾ ਦੀ ਦਰਖਾਸਤ ’ਤੇ ਹੱਕ ਦੀ ਭਰਪਾਈ ਕਰਵਾਈ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕਸੂਰਵਾਰਾਂ ਖਿਲਾਫ ਕਾਰਵਾਈ ਕਰ ਕੇ 17 ਜੂਨ ਤੱਕ ਕਮਿਸ਼ਨ ਨੂੰ ਰਿਪੋਰਟ ਭੇਜੀ ਜਾਵੇ।

Have something to say? Post your comment

 

More in Malwa

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਸੁਖਬੀਰ ਬਾਦਲ ਨੇ ਰਾਜਨੀਤੀ 'ਚ ਗਲਤ ਪਰੰਪਰਾਵਾਂ ਦੀ ਪਾਈ ਪਿਰਤ : ਪਰਮਿੰਦਰ ਢੀਂਡਸਾ

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ 

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ