Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਹਿਲੀ ਚੋਣ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਚੋਣ ਅਮਲੇ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਖਤਿਆਰ ਕਰਦਿਆ ਕਾਰਨ ਦੱਸੋ ਨੋਟਿਸ ਜਾਰੀ

May 15, 2024 06:45 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪਿਛਲੇ ਦਿਨੀਂ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ ਦੀ ਨਿਗਰਾਨੀ ਹੇਠ ਕਰੀਬ 2186 ਪੋਲਿੰਗ ਸਟਾਫ ਮੈਂਬਰਾਂ ਦੀ ਪਹਿਲੀ ਰਿਹਰਸਲ ਕਰਵਾਈ ਗਈ ਸੀ । ਪਹਿਲੀ ਰਿਹਰਸਲ ਦੌਰਾਨ ਕਰੀਬ 70 ਪੋਲਿੰਗ ਸਟਾਫ ਮੈਂਬਰ ਗੈਰ ਹਾਜ਼ਰ ਪਾਏ ਗਏ ਸਨ । ਗੈਰ ਹਾਜ਼ਰ ਰਹਿਣ ਵਾਲੇ ਚੋਣ ਅਮਲੇ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਖਤਿਆਰ ਕਰਦਿਆ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਜਿਨ੍ਹਾਂ ਵਿੱਚੋ ਕਰੀਬ 36 ਨੇ ਅਜੇ ਤੱਕ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਸਬੰਧੀ ਸਪਸਟੀਕਰਨ ਨਹੀਂ ਦਿੱਤਾ ਹੈ।ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਰਿਟਰਨਿੰਗ ਅਫ਼ਸਰ ਸ੍ਰੀ ਰਾਜ ਪਾਲ ਸਿੰਘ ਨੇ ਦਿੱਤੀ। ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਚੋਣ ਅਮਲੇ  ਖਿਲਾਫ ਸਖਤ ਤਾੜਨਾ ਜਾਰੀ ਕਰਦਿਆ ਕਿਹਾ ਕਿ ਜਿਨ੍ਹਾਂ ਗੈਰ ਹਾਜ਼ਰ ਪੋਲਿੰਗ ਸਟਾਫ ਮੈਂਬਰਾਂ ਨੇ ਅਜੇ ਤੱਕ ਕਾਰਨ ਦੱਸੋ ਨੋਟਿਸ ਦਾ ਜਵਾਬ ਨਹੀਂ ਦਿੱਤਾ ,ਉਨ੍ਹਾਂ ਨੂੰ ਆਪਣਾ ਸਪਸਟੀਕਰਨ ਦੇਣ ਦਾ ਆਖਰੀ ਮੌਕਾ ਦਿੱਤਾ ਜਾਂਦਾ ਹੈ ਤਾਂ ਜੋ ਉਹ ਆਪਣਾ ਪੱਖ ਰੱਖ ਸਕਣ। ਉਹ ਮਿਤੀ 15 ਮਈ 2024 ਨੂੰ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਵਿਅਕਤੀਗੜ ਤੌਰ ਤੇ ਪੇਸ਼ ਹੋਕੇ ਆਪਣਾ ਸਪਸਟੀਕਰਨ ਦੇ ਸਕਦੇ ਹਨ । ਜੇਕਰ ਫਿਰ ਵੀ ਕੌਈ ਪੋਲਿੰਗ ਸਟਾਫ ਮੈਂਬਰ ਆਪਣਾ ਪੱਖ ਨਹੀਂ ਦਿੰਦਾ ਤਾਂ ਉਸ ਖਿਲਾਫ  ਚੋਣ ਕਮਿਸ਼ਨ ਦੀਆਂ ਹਦਾਇਤ ਅਨੁਸਾਰ ਸਖ਼ਤ ਕਾਰਵਾਈ ਆਰੰਭੀ ਜਾਵੇਗੀ ।

 

 

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ