Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

May 15, 2024 07:48 PM
SehajTimes
ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਬਰਾਮਦ 
 
ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
 
ਸਪੈਸ਼ਲ ਡੀਜੀਪੀ ਸ਼ੁਕਲਾ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ‘ਤੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਕਰਵਾਇਆ ਜਾਣੂ
 
ਚੰਡੀਗੜ੍ਹ : ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।
 
 
ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।
 
 
ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।
 
 
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ