Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

May 16, 2024 12:12 PM
SehajTimes

ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਇਸ ਵਾਰ 70 ਫ਼ੀਸਦੀ ਪਾਰ ਦੇ ਸੁਨੇਹੇ ਨੂੰ ਹਰ ਇੱਕ ਵੋਟਰ ਤੱਕ ਪਹੁੰਚਾਉਣ ਲਈ ਅਤੇ ਹਰ ਇੱਕ ਯੋਗ ਵੋਟਰ ਦੀ ਵੋਟ ਯਕੀਨੀ ਬਨਾਉਣ ਲਈ, ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਥਾਨਿਕ ਸੀ ਪੀ ਮਾਲ ਦੇ ਫੂਡ ਕੋਰਟ ਵਿਖੇ ਕਲ੍ਹ ਜਿਲ੍ਹਾ ਸਵੀਪ ਟੀਮ ਵੱਲੋਂ ਜਾਦੂਗਰ ਵਿਲਸਨ ਦਾ ਜਾਦੂ ਸ਼ੋਅ ਕਰਵਾਇਆ ਗਿਆ। ਇਸ ਸ਼ੋਅ ਵਿੱਚ ਬਤੌਰ ਮੁੱਖ ਮਹਿਮਾਨ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗਰਗ ਨੇ ਸ਼ਿਰਕਤ ਕੀਤੀ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਦਾ ਸ਼ੋਅ ਪੂਰੀ ਤਰ੍ਹਾਂ ‘1 ਜੂਨ ਨੂੰ ਪੰਜਾਬ ਕਰੂਗਾ ਵੋਟ’ ਦੇ ਸੁਨੇਹੇ ਨੂੰ ਸਮਰਪਿਤ ਸੀ।ਜਾਦੂਗਰ ਵਿਲਸਨ ਵੱਲੋਂ ਆਪਣੇ ਕਰਤੱਵਾਂ ਰਾਹੀਂ, ਇੱਕ ਜੂਨ ਨੂੰ ਵੋਟ, ਚੋਣਾਂ ਦਾ ਪਰਵ, ਦੇਸ਼ ਦਾ ਗਰਵ ਅਤੇ ਮੋਬਾਈਲ ਐਪਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦਾ ਸੰਦੇਸ਼ ਵੀ ਸਕਰੀਨਾਂ ਉਪਰ ਚਲਾਇਆ ਗਿਆ।

ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗਰਗ ਨੇ ਸਮੂਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਖਾਣ-ਪੀਣ ਦੇ ਸ਼ੌਕੀਨ ਮੋਹਾਲੀ ਵਾਸੀਆਂ ਨੂੰ ਜਿਲ੍ਹਾ ਚੋਣ ਦਫਤਰ ਦਾ ਇਹ ਉਪਰਾਲਾ ਬਹੁਤ ਪਸੰਦ ਆਇਆ। ਉਨ੍ਹਾਂ ਨੂੰ ਲੱਜ਼ਤਦਾਰ ਖਾਣੇ ਦੇ ਨਾਲ-ਨਾਲ ਮਹਾਨ ਲੋਕਤੰਤਰ ਸਬੰਧੀ ਮਜ਼ੇਦਾਰ ਗੱਲਾਂ ਵੀ ਪਰੋਸੀਆਂ ਗਈਆਂ। ਸੀਨੀਅਰ ਸਿਟੀਜਨ ਗੁਰਦੇਵ ਕੌਰ ਸਿੱਧੂ ਨੇ ਕਿਹਾ ਕਿ ਉਹ ਪਿਛਲੇ  60  ਸਾਲ ਤੋਂ ਵੋਟ ਪਾ ਰਹੇ ਹਨ ਅਤੇ ਇਸ ਵਾਰ ਵੀ ਜਰੂਰ ਵੋਟ ਪਾਉਣਗੇ। ਪਹਿਲੀ ਵਾਰ ਵੋਟਰ ਵਜੋਂ ਰਜਿਸਟਰ ਹੋਈ ਲਵਰੂਪ ਕਰਨ ਕੌਰ ਨੇ ਕਿਹਾ ਕਿ ਕਲ੍ਹ ਹੀ ਉਸਨੂੰ ਆਨਲਾਈਨ ਵੋਟਰ ਪਹਿਚਾਣ ਪੱਤਰ ਪ੍ਰਾਪਤ ਹੋਇਆ ਹੈ ਅਤੇ ਉਹ ਵੋਟ ਜਰੂਰ ਕਰੇਗੀ ਅਤੇ ਸਾਰੇ ਪਰਿਵਾਰ ਦੀ ਵੋਟ ਯਕੀਨੀ ਬਣਾਵੇਗੀ। ਸੀ ਪੀ ਮਾਲ ਦੇ ਮੈਨੇਜਿੰਗ ਡਾਇਰੈਕਟਰ ਹਰਭਗਵੰਤ ਸਿੰਘ ਨੇ ਕਿਹਾ ਕਿ 1 ਜੂਨ ਤੱਕ ਮਾਲ ਦੀਆਂ ਡਿਜੀਟਲ ਸਕਰੀਨਾਂ ਉਪਰ ਵੋਟ ਪਾਉਣ ਲਈ ਮੈਸਜ ਚਲਾਏ ਜਾਣਗੇ। ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ