Friday, January 02, 2026
BREAKING NEWS

Chandigarh

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 16, 2024 01:42 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੋਮ ਗਾਰਡ ਨੂੰ ਰਾਜਪੁਰਾ ਸ਼ਹਿਰ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਰਾਜੀਵ ਚੌਧਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੇ ਇੱਕ ਡੀਲਰ ਤੋਂ ਰੇਨੋ ਕਵਿਡ ਕਾਰ ਖਰੀਦੀ ਹੈ ਪਰ ਉਹ ਕਾਰ ਦੇ ਦਸਤਾਵੇਜ਼ ਜਿਵੇਂ ਕਿ ਆਰ.ਸੀ., ਬੀਮਾ ਆਦਿ ਨਹੀਂ ਦੇ ਰਿਹਾ ਜਿਸ ਕਾਰਨ ਉਸਨੇ ਨੇ ਡੀਲਰ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜੋ ਕਿ ਕਾਰਵਾਈ ਲਈ ਹੌਲਦਾਰ ਜਗਰੂਪ ਸਿੰਘ ਅਤੇ ਪੀ.ਐਚ.ਜੀ. ਬਲਵਿੰਦਰ ਸਿੰਘ ਨੂੰ ਮਾਰਕ ਕੀਤੀ ਹੋਈ ਹੈ ਪਰ ਉਹ ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਕਹਿ ਰਹੇ ਸਨ।
 
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਪਰੋਕਤ ਦੋਸ਼ੀ ਪੀਐਚਜੀ ਬਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ