Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

May 16, 2024 02:02 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਲਗਵਾਇਆ ਜਾ ਰਿਹਾ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ ਸ਼ੁਰੂ ਹੋ ਗਿਆ ਹੈ। ਕੈਂਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡੀਨ, ਵਿਦਿਆਰਥੀ ਭਲਾਈ ਪ੍ਰੋ. ਹਰਵਿੰਦਰ ਕੌਰ ਨੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਨੂੰ ਯੂਨੀਵਰਸਿਟੀ ਪੱਧਰ ’ਤੇ ਅਜਿਹੇ ਕੈਂਪ ਉਲੀਕਣ ਲਈ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਸਮਾਜ ਦੇ ਹਰੇਕ ਵਰਗ ਨੂੰ ਮਾਨਸਿਕ ਸਮੱਸਿਆਵਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਇਸ ਲਈ ਸਾਨੂੰ ਵਧ ਚੜ੍ਹ ਕੇ ਇਸ ਕੈਂਪ ਵਿੱਚ ਸ਼ਿਰਕਤ ਕਰਨੀ ਚਾਹੀਦੀ ਹੈ ਤਾਂ ਜੋ ਮਨ ’ਤੇ ਜਿੱਤ ਪ੍ਰਾਪਤ ਕਰਨ ਦੀ ਜੁਗਤ ਸਿੱਖੀ ਜਾ ਸਕੇ। ਵਿਭਾਗ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਮੈਡੀਟੇਸ਼ਨ ਕੈਂਪ ਲਗਾਉਣ ਲਈ ਪਹੁੰਚੇ ਹਾਰਟਫੁੱਲਨੈੱਸ ਇੰਸਟੀਚਿਊਟ (ਪਟਿਆਲਾ ਸ਼ਾਖ਼ਾ) ਦੇ ਟ੍ਰੇਨਰ ਅਤੇ ਜ਼ੋਨਲ ਇੰਚਾਰਜ ਸ੍ਰੀ ਮੁਕੇਸ਼ ਗੁਪਤਾ, ਉਹਨਾਂ ਦੀ ਪੂਰੀ ਟੀਮ, ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਡਾ. ਹਰਵਿੰਦਰ ਕੌਰ, ਡੀਨ ਵਿਦਿਆਰਥੀ ਭਲਾਈ ਅਤੇ ਵੱਖ-ਵੱਖ ਫ਼ੈਕਲਟੀਆਂ ਤੋਂ ਸ਼ਿਰਕਤ ਕਰ ਰਹੇ ਅਧਿਆਪਕਾਂ, ਗ਼ੈਰ-ਅਧਿਆਪਨ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ‘ਜੀ ਆਇਆਂ ਨੂੰ’ ਆਖਿਆ। ਉਹਨਾਂ ਕੈਂਪ ਦੀ ਮਹੱਤਤਾ ’ਤੇ ਚਾਨਣਾ ਪਾਇਆ।
ਕੈਂਪ ਦੇ ਟ੍ਰੇਨਰ ਸ੍ਰੀ ਮੁਕੇਸ਼ ਗੁਪਤਾ ਜੀ ਨੇ ਮੈਡੀਟੇਸ਼ਨ ਦੇ ਮਹੱਤਵ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਨੂੰ ਸਾਡੀ ਮਾਨਸਿਕ ਹਾਲਤ ਨੂੰ ਸਥਿਰ ਰੱਖਣ ਵਾਲੀ ਇਸ ਪ੍ਰਕਿਰਿਆ ਭਾਵ ਮੈਡੀਟੇਸ਼ਨ ਨੂੰ ਆਪਣੇ ਜੀਵਨ ਦਾ ਜ਼ਰੂਰੀ ਅੰਗ ਬਣਾਉਣਾ ਚਾਹੀਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਦਿਮਾਗ਼ ਨਾਲ ਸੰਬੰਧਿਤ ਖੇਡਾਂ ਨਾਲ ਰੂ-ਬਰੂ ਕਰਵਾਉਂਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਵਿੱਦਿਆ ਗ੍ਰਹਿਣ ਕਰ ਰਹੇ ਵਿਦਿਆਰਥੀਆਂ ਨੂੰ ਮੈਡੀਟੇਸ਼ਨ ਦਾ ਬਹੁਤ ਲਾਭ ਹੈ। ਮੈਡੀਟੇਸ਼ਨ ਰਾਹੀਂ ਵਿਦਿਆਰਥੀ ਆਪਣੇ ਮਨ ਨੂੰ ਇਕਾਗਰ ਕਰਨਾ ਸਿੱਖ ਸਕਦੇ ਹਨ। ਹਾਰਟਫੁੱਲਨੈੱਸ ਇੰਸਟੀਚਿਊਟ ਤੋਂ ਆਏ ਸ੍ਰੀਮਤੀ ਸੀਮਾ ਬਾਵਾ ਨੇ ਵਿਦਿਆਰਥੀਆਂ/ਕਰਮਚਾਰੀਆਂ ਨੂੰ ਮੈਡੀਟੇਸ਼ਨ ਕਰਵਾਉਂਦਿਆਂ ਵਿਹਾਰਕ ਪੱਧਰ ’ਤੇ ਅੰਤਰ-ਧਿਆਨ ਅਵਸਥਾ ਵਿੱਚ ਹੋਣ ਦਾ ਅਹਿਸਾਸ ਕਰਵਾਇਆ। ਕੈਂਪ ਵਿੱਚ ਸ਼ਾਮਲ ਹਰੇਕ ਵਿਦਿਆਰਥੀ/ਕਰਮਚਾਰੀ ਨੇ ਇਸ ਅਵਸਥਾ ਦਾ ਆਨੰਦ ਮਾਣਿਆ।  ਹਾਰਟਫੁੱਲਨੈੱਸ ਇੰਸਟੀਚਿਊਟ ਤੋਂ ਪਹੁੰਚੀ 11 ਸਾਲਾਂ ਦੀ ਬੱਚੀ ਅਰਾਧਿਆ ਨੇ ਅੱਖਾਂ ’ਤੇ ਪੱਟੀ ਬੰਨ੍ਹ ਕੇ ਸਿਰਫ਼ ਚੀਜ਼ਾਂ ਛੂਹਣ ਨਾਲ ਹੀ ਉਹਨਾਂ ਦੇ ਰੰਗਾਂ ਦੇ ਨਾਂ ਦੱਸੇ। ਅਰਾਧਿਆ ਨੇ ਦਿਮਾਗ ਦੇ ਤਿੰਨ ਹਿੱਸਿਆਂ ਸੱਜੇ, ਖੱਬੇ ਅਤੇ ਵਿਚਕਾਰਲੇ ਹਿੱਸੇ ਦੀ ਵਰਤੋਂ ਬਾਰੇ ਗੱਲਾਂ ਸਾਂਝੀਆਂ ਕੀਤੀਆਂ। ਉਸ ਨੇ ਦੱਸਿਆ ਕਿ ਮੈਡੀਟੇਸ਼ਨ ਕਰਕੇ ਹੀ ਉਹ ਅਜਿਹਾ ਕਰ ਸਕੀ ਹੈ, ਉਸ ਨੇ ਹੋਰ ਬੱਚਿਆਂ ਨੂੰ ਵੀ ਮੈਡੀਟੇਸ਼ਨ ਲਈ ਪ੍ਰੇਰਿਆ। ਕੈਂਪ ਦੇ ਇਸ ਉਦਘਾਟਨੀ ਸੈਸ਼ਨ ਵਿੱਚ ਯੂਨੀਵਰਸਿਟੀ ਦੀਆਂ ਵੱਖ-ਵੱਖ ਫ਼ੈਕਲਟੀਆਂ ਤੋਂ ਸ਼ਾਮਲ ਅਧਿਆਪਕਾਂ, ਗ਼ੈਰ-ਅਧਿਆਪਨ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਰਪੂਰ ਸ਼ਿਕਰਤ ਕੀਤੀ।  

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ