Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 16, 2024 02:05 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ 'ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ।
ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ