Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

May 16, 2024 02:11 PM
SehajTimes
 
ਖਰੜ : 06-ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਪੁਲਿਸ ਅਬਜ਼ਰਵਰ, ਸੰਦੀਪ ਗਜਾਨਨ ਦੀਵਾਨ, ਜੋ ਕਿ 2010 ਬੈਚ ਦੇ ਆਈ.ਪੀ.ਐਸ ਹਨ, ਨੇ ਵੋਟਾਂ ਪੈਣ ਤੋਂ ਬਾਅਦ ਈ.ਵੀ.ਐਮਜ਼ ਦੀ ਸੁਰੱਖਿਅਤ ਸਟੋਰੇਜ ਲਈ ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਦਾ ਦੌਰਾ ਕੀਤਾ। 052-ਖਰੜ ਅਤੇ 053-ਐਸ.ਏ.ਐਸ ਨਗਰ ਲਈ ਕਾਊਂਟਿੰਗ ਸੈਂਟਰ, ਸਰਕਾਰੀ ਪੌਲੀਟੈਕਨਿਕ ਖੂਨੀ ਮਾਜਰਾ ਵਿਖੇ ਬਣਾਏ ਗਏ ਦੋ ਕਾਊਂਟਿੰਗ ਹਾਲਾਂ ਦਾ ਨਿਰੀਖਣ ਕਰਦਿਆਂ, ਉਨ੍ਹਾਂ ਨੇ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧਾਂ ਅਤੇ ਸ਼ੀਸ਼ੇ ਦੀਆਂ ਖਿੜਕੀਆਂ ਨੂੰ ਧਾਤ ਦੀਆਂ ਚਾਦਰਾਂ ਨਾਲ ਬੰਦ ਕਰਨ ਅਤੇ ਇੱਕ ਹਾਲ ਦੇ ਪਿਛਲੇ ਪਾਸੇ ਤੋਂ ਪ੍ਰਵੇਸ਼ ਨੂੰ ਇੱਟ ਦੀ ਕੰਧ ਨਾਲ ਬੰਦ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਈ.ਵੀ.ਐਮਜ਼ ਦੀ ਦੇਖ-ਰੇਖ ਲਈ ਉਥੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਤੋਂ ਇਲਾਵਾ, ਕਿਸੇ ਦੀ ਵੀ ਪਹੁੰਚ ਦੀ ਕੋਈ ਸੰਭਾਵਨਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਦੋਵੇਂ ਹਾਲਾਂ ਵਿੱਚ ਇੱਕ ਸਕਰੀਨ ਦੇ ਨਾਲ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਅੰਦਰ ਪਈਆਂ ਈ ਵੀ ਐਮਜ਼ ਤੇ ਨਜ਼ਰ ਰੱਖੀ ਜਾ ਸਕੇ। ਏਡੀਸੀ (ਜੀ) ਵਿਰਾਜ ਐਸ ਤਿੜਕੇ ਨੇ ਮੁਹਾਲੀ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਪੁਲੀਸ ਅਬਜ਼ਰਵਰ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 53-ਐਸ.ਏ.ਐਸ.ਨਗਰ ਲਈ ਡਿਸਪੈਚ ਸੈਂਟਰ-ਕਮ-ਸਟਰਾਂਗ ਰੂਮ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਅਤੇ 52-ਖਰੜ ਲਈ ਸਰਕਾਰੀ ਪੌਲੀਟੈਕਨਿਕ ਖੂਨੀ ਮਾਜਰਾ ਵਿਖੇ ਸਥਾਪਿਤ ਕੀਤਾ ਗਿਆ ਹੈ। ਇੱਥੇ ਦੋ ਕਾਉਂਟਿੰਗ ਹਾਲ ਬਣਾਏ ਗਏ ਹਨ ਜਿਨ੍ਹਾਂ ਵਿੱਚ 14-14 ਕਾਊਂਟਿੰਗ ਟੇਬਲ ਹਨ, ਉਨ੍ਹਾਂ ਅੱਗੇ ਦੱਸਿਆ ਕਿ ਐਸ.ਏ.ਐਸ.ਨਗਰ ਵਿੱਚ 251 ਪੋਲਿੰਗ ਬੂਥ ਹਨ ਜਦਕਿ ਖਰੜ ਵਿੱਚ ਕੁੱਲ 278 ਬੂਥ ਹਨ। ਗਿਣਤੀ ਟੀਮਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਹਲਕਾ ਪੱਧਰੀ ਸਿਖਲਾਈ ਕੇਂਦਰਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਐਸ.ਏ.ਐਸ.ਨਗਰ ਦੇ ਐਸ ਐਸ ਪੀ ਡਾ: ਸੰਦੀਪ ਗਰਗ ਨੇ ਐਸ.ਪੀ (ਐਚ) ਤੁਸ਼ਾਰ ਗੁਪਤਾ ਨਾਲ ਪੁਲਿਸ ਅਬਜ਼ਰਵਰ ਨੂੰ ਬੂਥ ਪੱਧਰ 'ਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਅਤੇ ਕਮਜ਼ੋਰ ਬੂਥਾਂ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਅਬਜ਼ਰਵਰ ਨੂੰ ਗੈਰ-ਕਾਨੂੰਨੀ ਸ਼ਰਾਬ, ਨਕਦੀ ਜਾਂ ਹੋਰ ਕੀਮਤੀ ਸਮਾਨ ਦੀ ਢੋਆ-ਢੁਆਈ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ 'ਤੇ ਅੰਤਰ-ਜ਼ਿਲ੍ਹਾ ਸਰਹੱਦਾਂ 'ਤੇ ਲਗਾਏ ਗਏ ਨਾਕਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਦੀਪਾਂਕਰ ਗਰਗ ਮੁਹਾਲੀ ਅਤੇ ਗੁਰਮੰਦਰ ਸਿੰਘ ਖਰੜ ਵੀ ਹਾਜ਼ਰ ਸਨ ਅਤੇ ਉਨ੍ਹਾਂ ਪੁਲਿਸ ਅਬਜ਼ਰਵਰ ਨੂੰ ਆਪੋ-ਆਪਣੇ ਹਲਕਿਆਂ ਲਈ ਕੀਤੇ ਗਏ ਪ੍ਰਬੰਧਾਂ ਤੋਂ ਜਾਣੂ ਕਰਵਾਇਆ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ