Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

May 16, 2024 02:28 PM
SehajTimes
ਖਰੜ : ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਇੱਕ ਜੂਨ ਨੂੰ ਜ਼ਿਆਦਾ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਵਿੱਚ ਟੈਂਟ ਲਾ ਕੇ ਬੈਠਣ ਦਾ ਪ੍ਰਬੰਧ, ਠੰਡੇ ਅਤੇ ਮਿੱਠੇ ਜਲ ਦੀ ਛਬੀਲ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵੋਟਰ ਸਾਖਰਤਾ ਕਲੱਬ ਦੇ ਮੈਂਬਰਾਂ ਵੱਲੋਂ ਮਤਦਾਨ ਵਾਲੇ ਦਿਨ ਚੋਣ ਬੂਥਾਂ ਉਪਰ ਲਗਾਈਆਂ ਜਾਣ ਵਾਲੀਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੀ ਤਿਆਰੀ ਵੱਜੋਂ ਲਾਂਡਰਾ-ਖਰੜ ਸੜਕ ਉਪਰ ਠੰਡੇ ਅਤੇ ਮਿੱਠੇ ਪਾਣੀ ਦੀ ਛਬੀਲ ਦੇ ਨਾਲ-ਨਾਲ ਵੇਰਕਾ ਦੀ ਮਿੱਠੀ ਲੱਸੀ ਛਬੀਲ ਲਾ ਕੇ ਰਿਹਰਸਲ ਕੀਤੀ ਗਈ।
 
ਇਸ ਛਬੀਲ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਅਤੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਕੀਤਾ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵੋਟਾਂ ਵਾਲੇ ਦਿਨ ਰੈਪੀਡੋ ਬਾਈਕ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਅਤੇ ਬਜ਼ੁਰਗ ਵੋਟਰਾਂ ਨੂੰ ਚੋਣ ਬੂਥ ਤੇ ਪਹੁੰਚਾਉਣ ਅਤੇ ਛੱਡਣ ਦੀ ਸੇਵਾ ਮੁਫ਼ਤ ਦਿੱਤੀ ਜਾਵੇਗੀ। ਇਸ ਮੌਕੇ ਮਕੈਨੀਕਲ ਵਿਭਾਗ ਦੇ ਮੁਖੀ ਸੰਜੀਵ ਜਿੰਦਲ ਅਤੇ ਸਵੀਪ ਟੀਮ ਦੇ ਮੈਂਬਰ ਅਮ੍ਰਿਤਪਾਲ ਸਿੰਘ, ਰਣਵੀਰ ਸਿੰਘ ਅਤੇ ਸਤਿੰਦਰ ਸਿੰਘ ਨੇ ਵਿਸ਼ੇਸ਼ ਜ਼ਿੰਮੇਵਾਰੀਆਂ ਨਿਭਾਈਆਂ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ