Wednesday, September 17, 2025

Malwa

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

May 16, 2024 02:42 PM
SehajTimes
ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਜਾਂਚ ਪੜਤਾਲ ਹੋਣ ਉਪਰੰਤ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਹੋਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜਿਲਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਤੋਂ ਗੁਰਪ੍ਰੀਤ ਸਿੰਘ ਜੀ ਪੀ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਕਾਂਗਰਸ ਪਾਰਟੀ ਦੇ ਉਮੀਦਵਾਰ ਡਾ ਅਮਰ ਸਿੰਘ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ, ਆਜਾਦ ਸਮਾਜ ਪਾਰਟੀ (ਕਾਸ਼ੀ ਰਾਮ) ਦੇ ਉਮੀਦਵਾਰ ਬਹਾਲ ਸਿੰਘ, ਸ੍ਰੌਮਣੀ ਅਕਾਲੀ ਦਲ (ਅੰਮ੍ਰਿਤਸਰ)(ਸਿਮਰਨਜੀਤ ਸਿੰਘ ਮਾਨ)ਤੋਂ ਰਾਜ ਜਤਿੰਦਰ ਸਿੰਘ, ਆਜਾਦ ਉਮੀਦਵਾਰ ਹਰਗੋਬਿੰਦ ਸਾਹਿਬ, ਹਰਜਿੰਦਰ ਸਿੰਘ, ਕਮਲਜੀਤ ਕੌਰ, ਨਾਇਬ ਸਿੰਘ, ਪ੍ਰਕਾਸ਼ ਪੀਟਰ, ਪਰਮਜੀਤ ਸਿੰਘ, ਪ੍ਰੇਮ ਸਿੰਘ ਮੋਹਨਪੁਰ, ਰੁਲਦਾ ਸਿੰਘ ਸਮੇਤ 15 ਊਮੀਦਵਾਰ ਚੋਣ ਮੈਦਾਨ ਵਿੱਚ ਹਨ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਚੋਣ ਲੜੇ ਜਾਣ ਦੀ ਸੂਰਤ ਵਿੱਚ 01 ਜੂਨ (ਸ਼ਨੀਵਾਰ) ਨੂੰ ਸਵੇਰੇ 07:00 ਵਜੇ ਤੋਂ ਲੈ ਕੇ ਸ਼ਾਮ 06:00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 04 ਜੂਨ ਨੂੰ ਨਤੀਜੇ ਘੋਸ਼ਿਤ਼ ਕੀਤੇ ਜਾਣਗੇ।

Have something to say? Post your comment