Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

May 16, 2024 02:51 PM
Sehaj times
ਚੰਡੀਗੜ੍ਹ : ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ  'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ  ਹੀ ਹਿੱਸਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab 'ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ 'ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ। ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ  ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।
 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ