Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

May 16, 2024 04:51 PM
SehajTimes

ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼

ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਠੋਸ ਯੋਜਨਾ ਤਿਆਰ ਕਰਨ ਲਈ ਕਿਹਾ

ਗਰਮੀ ਦੇ ਮੱਦੇਨਜ਼ਰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਹਦਾਇਤ

ਸੂਬੇ ਵਿੱਚ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼

ਚੰਡੀਗੜ੍ਹ : ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ 'ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ,  ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ  ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ। ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ।

ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਵੱਖ –ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ  ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ 'ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ 'ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ "ਐਨਕੋਰ" ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ। ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ : ਜ਼ਿਲ੍ਹਾ ਚੋਣ ਅਫ਼ਸਰ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ