Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

May 17, 2024 11:59 AM
SehajTimes

ਲੋਕ ਸਭਾ ਚੋਣਾਂ-2024: ਹਰੇਕ ਹਲਕੇ ਲਈ 20 ਫ਼ੀਸਦੀ ਵਾਧੂ ਟੀਮਾਂ ਰੱਖੀਆਂ

ਮੋਹਾਲੀ : ਐਸ ਏ ਐਸ ਨਗਰ ਪ੍ਰਸ਼ਾਸਨ ਨੇ ਵੀਰਵਾਰ ਨੂੰ ਜਨਰਲ ਅਬਜ਼ਰਵਰ ਹੀਰਾ ਲਾਲ, ਆਈ ਏ ਐਸ (ਅਨੰਦਪੁਰ ਸਾਹਿਬ) ਅਤੇ ਓਮ ਪ੍ਰਕਾਸ਼ ਬਕੋੜਿਆ, ਆਈ ਏ ਐਸ (ਪਟਿਆਲਾ), ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਦੀ ਮੌਜੂਦਗੀ ਵਿੱਚ ਆਮ ਚੋਣਾਂ ਲਈ ਪੋਲਿੰਗ ਸਟਾਫ਼ ਨੂੰ ਪੋਲਿੰਗ ਪਾਰਟੀਆਂ ਵਜੋਂ ਤਾਇਨਾਤ ਕਰਨ ਲਈ ਦੂਜੀ ਰੈਂਡਮਾਈਜ਼ੇਸ਼ਨ ਕੀਤੀ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐਸ ਏ ਐਸ ਨਗਰ, ਮੋਹਾਲੀ ਵਿਖੇ ਐਨ ਆਈ ਸੀ ਦਫ਼ਤਰ ਵਿਖੇ ਕੀਤੀ ਗਈ ਰੈਂਡਮਾਈਜ਼ੇਸ਼ਨ ਦੌਰਾਨ 4368 ਕਰਮਚਾਰੀਆਂ, ਜਿਨ੍ਹਾਂ ਚ 20-ਫੀਸਦੀ ਵਾਧੂ ਸਟਾਫ਼ ਸ਼ਾਮਿਲ ਹੈ, ਨੂੰ ਚੋਣਾਂ ਕਰਵਾਉਣ ਲਈ ਹਲਕਿਆਂ ਦੀ ਵੰਡ ਕੀਤੀ ਗਈ ਹੈ। ਚੋਣਾਂ ਵਿੱਚ ਲੋੜੀਂਦੇ ਕੁੱਲ 905 ਬੂਥਾਂ ਦੇ ਮੁਕਾਬਲੇ 20 ਫੀਸਦੀ ਵਾਧੂ ਅਮਲੇ ਸਮੇਤ 1092 ਪੋਲਿੰਗ ਪਾਰਟੀਆਂ ਹੋਣਗੀਆਂ। ਜ਼ਿਲ੍ਹੇ ਵਿੱਚ ਚਮਕੌਰ ਸਾਹਿਬ ਦੇ 34, ਰਾਜਪੁਰਾ ਦੇ 44 ਅਤੇ ਘਨੌਰ ਦੇ 02 ਚੋਣ ਬੂਥਾਂ ਤੋਂ ਇਲਾਵਾ ਖਰੜ, ਐਸ ਏ ਐਸ ਨਗਰ ਅਤੇ ਡੇਰਾਬੱਸੀ ਹਲਕੇ ਦੇ 825 ਬੂਥ ਹਨ।

ਮਤਦਾਨ ਵਾਲੇ ਦਿਨ (1 ਜੂਨ) ਵਾਸਤੇ ਜ਼ਿਲ੍ਹੇ ਦੇ ਪੋਲਿੰਗ ਬੂਥਾਂ 'ਤੇ 1092 ਪ੍ਰੀਜ਼ਾਈਡਿੰਗ ਅਫ਼ਸਰ, 1092 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ 2184 ਪੋਲਿੰਗ ਅਫ਼ਸਰਾਂ ਸਮੇਤ ਪੋਲਿੰਗ ਪਾਰਟੀਆਂ ਦੀ ਤਾਇਨਾਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਦੀ ਰੈਂਡਮਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ਵਿੱਚ ਬਾਕੀ ਰਹੇ ਰਾਖਵੇਂ ਸਟਾਫ਼ ਬਾਰੇ ਜਨਰਲ ਅਬਜ਼ਰਵਰਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹਿਲਾ ਸਟਾਫ ਨੂੰ ਉਸ ਹਲਕੇ ਵਿੱਚ ਤਾਇਨਾਤ ਕਰਨ ਨੂੰ ਤਰਜੀਹ ਦਿੱਤੀ ਗਈ ਹੈ, ਜਿਥੇ ਕਿ ਉਹ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਨੂੰ ਬੂਥ ਅਲਾਟ ਕਰਨ ਲਈ ਅੰਤਿਮ ਰੈਂਡਮਾਈਜ਼ੇਸ਼ਨ ਹਲਕਾ ਪੱਧਰ 'ਤੇ ਕੀਤੀ ਜਾਵੇਗੀ। ਰੈਂਡਮਾਈਜੇਸ਼ਨ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ, ਏ ਆਰ ਓ ਐਸ ਏ ਐਸ ਨਗਰ ਦੀਪਾਂਕਰ ਗਰਗ, ਏ ਆਰ ਓ ਡੇਰਾਬੱਸੀ ਹਿਮਾਂਸ਼ੂ ਗੁਪਤਾ, ਡੀ ਆਈ ਓ ਐਨ ਆਈ ਸੀ ਅਨੂ ਗੁਪਤਾ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਆਦਿ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ