Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

May 17, 2024 12:17 PM
SehajTimes
 
ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਤੇ ਸਵੀਪ ਗਤੀਵਿਧੀਆਂ ਹੇਠ 18 ਮਈ, ਦਿਨ ਸ਼ਨੀਵਾਰ ਨੂੰ ਸਵੇਰੇ 5.30 ਵਜੇ ਪੋਲੋ ਗਰਾਊਂਡ ਵਿਖੇ ਕਰਵਾਈ ਜਾਣ ਵਾਲੀ 'ਵੋਟ ਰਨ ਮੈਰਾਥਨ' ਦੀਆਂ ਤਿਆਰੀਆਂ ਜੋਰਾਂ 'ਤੇ ਹਨ। ਇਸ ਮੈਰਥਨ ਵਿੱਚ ਸਮੂਹ ਪਟਿਆਲਵੀ ਉਤਸ਼ਾਹ ਨਾਲ ਹਿੱਸਾ ਲੈਣ। ਇਹ ਅਪੀਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ ਨੇ ਕੀਤੀ। ਉਨ੍ਹਾਂ ਨੇ ਇਸ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਸਮੂਹ ਵੋਟਰਾਂ ਨੂੰ ਸੱਦਾ ਦਿੱਤਾ ਕਿ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਇਸ ਲਈ ਪਟਿਆਲਾ ਵਾਸੀ ਇਸ ਮੈਰਾਥਨ ਵਿੱਚ ਜਰੂਰ ਹਿੱਸਾ ਲੈਣ ਤਾਂ ਕਿ ਹੋਰਨਾਂ ਨੂੰ ਵੀ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਜਾ ਸਕੇ। ਏ.ਡੀ.ਸੀ. ਨੇ ਦੱਸਿਆ ਕਿ ਇਸ ਮੈਰਾਥਨ ਮੌਕੇ ਲੋਕ ਸਭਾ ਹਲਕਾ ਪਟਿਆਲਾ ਲਈ ਤਾਇਨਾਤ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ, ਪੁਲਿਸ ਆਬਜ਼ਰਵਰ ਆਮਿਰ ਜਾਵੇਦ ਤੇ ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ ਸਮੇਤ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਇਹ ਵੋਟ ਰਨ ਮੈਰਾਥਨ ਪੋਲੋ ਗਰਾਊਂਡ ਤੋਂ ਸ਼ੁਰੂ ਹੋਕੇ ਲੀਲਾ ਭਵਨ, ਬਾਰਾਂਦਰੀ, ਸ਼ੇਰਾਂ ਵਾਲਾ ਗੇਟ ਤੋਂ ਹੁੰਦੀ ਹੋਈ ਫੁਹਾਰਾ ਚੌਂਕ ਤੋਂ ਵਾਪਸ ਪੋਲੋ ਗਰਾਊਂਡ ਵਿਖੇ ਸਮਾਪਤ ਹੋਵੇਗੀ।
 
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਮੁੜ ਅਪੀਲ ਕੀਤੀ ਕਿ ਉਹ 18 ਮਈ ਦਿਨ ਸ਼ਨੀਵਾਰ ਨੂੰ ਪੋਲੋ ਗਰਾਊਂਡ ਵਿਖੇ ਸਵੇਰੇ 5.30 ਵਜੇ ਵੋਟ ਰਨ ਮੈਰਾਥਨ ਵਿੱਚ ਹਿੱਸਾ ਲੈਣ ਲਈ ਵੱਧ ਚੜ੍ਹਕੇ ਸ਼ਿਰਕਤ ਕਰਨ ਅਤੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਤਾਂ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲੋਕਤੰਤਰ ਦੀ ਮਜ਼ਬੂਤੀ ਲਈ ਇਸ ਵਾਰ 70 ਫੀਸਦੀ ਤੋਂ ਪਾਰ ਦੇ ਨਾਅਰੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਵੱਧ ਤੋਂ ਵੱਧ ਵੋਟਾਂ ਪੁਆਈਆਂ ਜਾ ਸਕਣ। ਮੀਟਿੰਗ ਮੌਕੇ ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ, ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਡੀ.ਡੀ.ਐਫ. ਨਿਧੀ ਮਲਹੋਤਰਾ ਤੇ ਹੋਰ ਮੌਜੂਦ ਸਨ।

Have something to say? Post your comment

 

More in Malwa

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ

ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਵੱਲੋਂ ਵਰਲਡ ਹੈਲਥ ਡੇ ਉਤਸ਼ਾਹ ਨਾਲ ਮਨਾਇਆ ਗਿਆ

ਮੋਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸ਼ਹਿਰੀ ਪ੍ਰਧਾਨ ਕਾਂਗਰਸ ‘ਚ ਸ਼ਾਮਿਲ

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਆਯੋਜਿਤ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ: ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ