Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

May 17, 2024 01:36 PM
SehajTimes
ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚੇ 'ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼
 
ਲੋਕ ਸਭਾ ਚੋਣਾਂ ਸਬੰਧੀ ਬਣਾਈਆਂ ਨਿਗਰਾਨ ਟੀਮਾਂ ਨੂੰ ਮੁਸਤੈਦੀ ਰੱਖਣ ਦੀ ਹਦਾਇਤ
 
ਫ਼ਤਹਿਗੜ੍ਹ ਸਾਹਿਬ : ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਦੇ ਮੰਤਵ ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਵਾਸਤੇ ਨਿਯੁਕਤ ਕੀਤੇ ਗਏ ਜਨਰਲ ਚੋਣ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਰਕੇਸ਼ ਕੁਮਾਰ, ਪੁਲਿਸ ਅਬਜਰਵਰ ਸੰਦੀਪ ਗਜਾਨਨ ਦੀਵਾਨ ਆਈ.ਪੀ.ਐਸ. ਅਤੇ ਚੋਣ ਖਰਚਾ ਅਬਜ਼ਰਵਰ ਆਨੰਦ ਕੁਮਾਰ ਆਈ.ਆਰ.ਐਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਚੋਣ ਅਫਸਰ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਲੋਕ ਸਭਾ ਹਲਕੇ ਅੰਦਰ ਪੈਂਦੇ 09 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਡੀਐਸਪੀਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ।
 
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਨਰਲ ਅਬਜਰਵਰ ਸ਼੍ਰੀ ਰਕੇਸ਼ ਕੁਮਾਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਡਿਊਟੀ ਤੇ ਤੈਨਾਤ ਪੋਲਿੰਗ ਸਟਾਫ ਦੀਆਂ ਵੋਟਾਂ ਪਾਉਣ ਨੂੰ ਯਕੀਨੀ ਬਣਾਉਣ ਵਾਸਤੇ ਪੋਸਟਲ ਬੈਲਟ ਪੇਪਰਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਵੋਟ ਪਾਉਣ ਵਾਸਤੇ ਢੁਕਵੇਂ ਫੈਸਲੀਟੇਸ਼ਨ ਸੈਂਟਰ ਵੀ ਬਣਾਏ ਜਾਣ ਤਾਂ ਜੋ ਵੋਟਰਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਹਨਾਂ ਇਹ ਵੀ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਵਾਸਤੇ ਬਣਾਈਆਂ ਗਈਆਂ ਸਰਵਿਸ ਟੀਮਾਂ ਆਪੋ ਆਪਣੇ ਖੇਤਰਾਂ ਵਿੱਚ ਲਗਾਏ ਨਾਕਿਆਂ ਤੇ ਪੂਰੀ ਮੁਸਤੈਦੀ ਨਾਲ ਕੰਮ ਕਰਨ ਅਤੇ ਚੋਣ ਅਤੇ ਅਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਵਰਤੇ ਜਾਣ ਵਾਲੇ ਵਾਹਨਾਂ ਦੀ ਜੀ ਪੀ ਐੱਸ ਨਾਲ ਪੂਰੀ ਨਿਗਰਾਨੀ ਕੀਤੀ ਜਾਵੇ।
 
ਇਸ ਮੌਕੇ ਖਰਚਾ ਆਬਜ਼ਰਬਰ ਅਨੰਦ ਕੁਮਾਰ ਨੇ ਸਮੂਹ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚੇ ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਚੋਣਾਂ ਸਬੰਧੀ ਪ੍ਰਾਪਤ ਹੋਣ ਵਾਲੀ ਕਿਸੇ ਵੀ ਸ਼ਿਕਾਇਤ ਉੱਤੇ 30 ਮਿੰਟ ਦੇ ਅੰਦਰ ਅੰਦਰ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਇਹ ਵੀ ਕਿਹਾ ਕਿ ਉਮੀਦਵਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਚੋਣ ਰੈਲੀਆਂ ਮੀਟਿੰਗਾਂ ਅਤੇ ਹੋਰ ਗਤੀਵਿਧੀਆਂ ਤੇ ਮੁਕੰਮਲ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਰੋਜ਼ਾਨਾ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਦਾ‌ ਰਿਕਾਰਡ ਪੂਰੀ ਤਰ੍ਹਾਂ ਅਪਡੇਟ ਰੱਖਿਆ ਜਾਵੇ।
ਪੁਲਿਸ ਅਬਜ਼ਰਵਰ ਸੰਦੀਪ ਗਜ਼ਾਨਨ ਦੀਵਾਨ ਨੇ ਇਸ ਮੌਕੇ ਟੀਮਾਂ ਨੂੰ ਹਦਾਇਤ ਕੀਤੀ ਕਿ ਨਾਕਿਆਂ ਵਿੱਚੋਂ ਗੁਜਰਨ ਵਾਲੇ ਵਾਹਨਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾਵੇ।
 
ਇਸ ਮੌਕੇ ਜਿਲਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਚੋਣ ਅਬਜਰਵਰਾਂ ਨੂੰ ਹਲਕੇ ਵਿੱਚ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਕੀਤੇ ਪ੍ਰਬੰਧਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਜਾਂਦੇ ਵੱਖ ਵੱਖ ਅਦੇਸ਼ਾਂ ਦੀ ਹੇਠਲੇ ਪੱਧਰ ਤੱਕ ਪਾਲਣਾ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਇਸ ਮੌਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
 
ਮੀਟਿੰਗ ਵਿੱਚ ਪੁਲਿਸ ਜ਼ਿਲਾ ਖੰਨਾ ਦੇ ਐਸਐਸਪੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਸਿੰਘਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹਲਕੇ ਦੇ ਸਮੂਹ ਸਹਾਇਕ ਰਿਟਰਨਿੰਗ ਅਫਸਰ ਡੀਐਸਪੀ, ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰ ਵੀ ਹਾਜ਼ਰ ਸਨ।
 
 
 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ