Monday, June 16, 2025

Chandigarh

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

May 17, 2024 01:39 PM
SehajTimes
ਮੋਹਾਲੀ : ਜ਼ਿਲ੍ਹੇ ਵਿੱਚ ਵੋਟਰਾਂ ਦੀ ਵਧੇਰੇ ਸ਼ਮੂਲੀਅਤ ਨਾਲ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਆਈ.ਏ.ਐਸ. ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਿਵੇਂ ਕਿ ਵੋਟ ਪ੍ਰਤੀਸ਼ਤਤਾ ਦਾ ਰੁਝਾਨ ਘਟ ਰਿਹਾ ਹੈ, ਇਸ ਲਈ 1 ਜੂਨ ਨੂੰ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਵਿਲੱਖਣ ਅਤੇ ਨਵੇਂ ਤਰੀਕੇ ਅਪਣਾ ਕੇ ਜ਼ਿਲ੍ਹੇ ਵਿੱਚ ਪੋਲਿੰਗ ਦੀ ਪ੍ਰਤੀਸ਼ਤਤਾ ਨੂੰ ਵਧਾਉਣਾ ਸਾਡੇ ਲਈ ਇੱਕ ਵੱਡੀ ਚੁਣੌਤੀ ਹੋਵੇਗੀ।
 
 
ਡਾ. ਹੀਰਾ ਲਾਲ, ਜੋ ਕਿ 2019 ਦੀਆਂ ਚੋਣਾਂ ਦੌਰਾਨ ਪਿਛਲੀਆਂ ਲੋਕ ਸਭਾ ਚੋਣਾਂ ਤੋਂ 10.5 ਪ੍ਰਤੀਸ਼ਤ ਦੇ ਵਾਧੇ ਲਈ ਆਪਣੇ ਤਾਇਨਾਤੀ ਵਾਲੇ ਜ਼ਿਲ੍ਹੇ ਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਜਾਣੇ ਜਾਂਦੇ ਹਨ, ਨੇ ਕਿਹਾ ਕਿ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਲੋੜੀਂਦੀਆਂ ਪਹਿਲਕਦਮੀਆਂ ਨੂੰ ਵੱਖ-ਵੱਖ ਤਬਦੀਲੀਆਂ ਦੇ ਤੌਰ 'ਤੇ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਰਵਾਇਤੀ ਸਵੀਪ ਗਤੀਵਿਧੀਆਂ ਦੇ ਢੰਗ ਨੂੰ ਬਦਲਣ ਦੀ ਲੋੜ ਹੈ।
 
 
ਡਾ. ਲਾਲ ਨੇ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਮੁੱਢਲਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਇਸ ਲੋਕਤੰਤਰੀ ਪ੍ਰਕਿਰਿਆ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈ ਸਕਣ। ਜਮਹੂਰੀਅਤ ਦੇ ਤਿਉਹਾਰ ਦਾ ਆਪਣਾ ਮਹੱਤਵ ਹੈ ਜੋ ਸਾਰਿਆਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ ਦੇ ਹਰੇਕ ਪੋਲਿੰਗ ਬੂਥ ’ਤੇ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ, ਜਿਸ ਲਈ ਭਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੈਂਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨਾਲ ਇੱਕ ਵਿਸਥਾਰਤ ਮੀਟਿੰਗ ਮੁਹਾਲੀ ਵਿਖੇ ਤੈਅ ਕੀਤੀ ਗਈ ਹੈ।
 
   
ਉਨ੍ਹਾਂ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਨਵੇਂ ਵਿਚਾਰ ਪੇਸ਼ ਕਰਨ ਲਈ ਸਾਰੇ ਭਾਗੀਦਾਰਾਂ ਦਾ ਸਵਾਗਤ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੂੰ ਭਲਕੇ ਸ਼ੁਰੂ ਕੀਤੀ ਜਾਣ ਵਾਲੀ ਪਹਿਲਕਦਮੀ ਵਿੱਚ ਹੋਰਨਾਂ ਜ਼ਿਲ੍ਹਿਆਂ ਦੇ ਆਪਣੇ ਹਮਰੁਤਬਾ ਨਾਲ ਮੀਟਿੰਗ ਦੌਰਾਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਐਸ ਐਸ ਪੀ ਡਾ. ਸੰਦੀਪ ਗਰਗ, ਏ ਡੀ ਸੀ (ਜ) ਵਿਰਾਜ ਐਸ ਤਿੜਕੇ ਅਤੇ ਜੰਗਲਾਤ, ਪ੍ਰਦੂਸ਼ਣ ਕੰਟਰੋਲ ਬੋਰਡ, ਸਿੱਖਿਆ, ਬਾਗਬਾਨੀ, ਗਮਾਡਾ ਆਦਿ ਵਿਭਾਗਾਂ ਦੇ ਅਧਿਕਾਰੀ, ਨੋਡਲ ਅਫ਼ਸਰ ਸਵੀਪ ਪ੍ਰੋ: ਗੁਰਬਖਸੀਸ਼ ਸਿੰਘ ਅੰਟਾਲ ਅਤੇ ਤਹਿਸੀਲਦਾਰ ਚੋਣਾਂ ਸੰਜੇ ਕੁਮਾਰ ਵੀ ਹਾਜ਼ਰ ਸਨ।
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ