Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

May 17, 2024 02:48 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵੱਲੋਂ ਪੰਜਾਬੀ ਦੇ ਸਿਰਮੌਰ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਹਿਤ ਵਿਸ਼ੇਸ਼ ਇਕੱਤਰਤਾ ਕਰਵਾਈ ਗਈ। ਵਿਭਾਗ ਮੁਖੀ ਡਾ. ਜਯੋਤੀ ਪੁਰੀ ਵੱਲੋਂ ਡਾ. ਪਾਤਰ ਦੀ ਰਚਨਾ ‘ਪੁਲ’ ਪੇਸ਼ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਪਾਤਰ ਸਾਹਿਬ ਪੰਜਾਬੀ ਕਵਿਤਾ ਦੇ ਬਾਬਾ ਬੋਹੜ ਸਨ। ਉਨ੍ਹਾਂ ਕਿਹਾ ਕਿ ਡਾ.ਪਾਤਰ ਦੀ ਸ਼ਾਇਰੀ ਜਿੱਥੇ ਇੱਕ ਪਾਸੇ ਸਰਬ-ਵਿਆਪੀ ਸਰੋਕਾਰਾਂ ਨਾਲ਼ ਲਬਰੇਜ ਹੈ ਉੱਥੇ ਹੀ ਇਸ ਵਿੱਚ ਵਿਸ਼ੇਸ਼ ਸਥਾਨਕ ਰੰਗਤ ਹੈ ਜੋ ਇਸ ਨੂੰ ਅਮੀਰੀ ਬਖਸ਼ਦੀ ਹੈ।

ਡੀਨ ਭਾਸ਼ਾਵਾਂ ਡਾ. ਰਾਜੇਸ਼ ਕੁਮਾਰ ਨੇ ਆਪਣੀਆਂ ਨਿੱਜੀ ਯਾਦਾਂ ਦੇ ਹਵਾਲਿਆਂ ਨਾਲ਼ ਉਨ੍ਹਾਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਉਹ ਵਿਸ਼ਵ ਪੱਧਰ ਦੀ ਕਵਿਤਾ ਨਾਲ਼ ਜੁੜੇ ਹੋਏ ਸਨ। ਉਨ੍ਹਾਂ ਇੱਕ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਡਾ. ਪਾਤਰ ਦੀ ਪ੍ਰਤਿਭਾ ਬੇਮਿਸਾਲ ਹੋਣ ਦੇ ਬਾਵਜੂਦ ਉਨ੍ਹਾਂ ਦੀ ਪਹੁੰਚ ਗ਼ੈਰ-ਪੰਜਾਬੀਆਂ ਤੱਕ ਓਨੀ ਨਹੀਂ ਬਣੀ ਸਕੀ ਜਿੰਨੀ ਦੇ ਕਿ ਉਹ ਹੱਕਦਾਰ ਸਨ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਹੈ ਕਿ ਸਾਡੇ ਕੋਲ਼ ਚੰਗੇ ਅਨੁਵਾਦਕਾਂ ਦੀ ਘਾਟ ਹੈ। ਵਿਭਾਗ ਦੇ ਖੋਜਾਰਥੀਆਂ ਵੱਲੋਂ ਵੀ ਪਾਤਰ ਸਾਹਿਬ ਦੀਆਂ ਰਚਨਾਵਾਂ ਸੁਣਾ ਕੇ ਉਨ੍ਹਾਂ ਨੂੰ ਯਾਦ ਕੀਤਾ। ਖੋਜਾਰਥੀ ਜਤਿੰਦਰ ਕੁਮਾਰ ਵੱਲੋਂ ‘ਇੱਕ ਦਿਨ ਮੈਂ ਇੱਕ ਦਿਨ ਫੇਰ ਆਉਣਾ ਹੈ’ ਕਵਿਤਾ ਸੁਣਾਈ ਗਈ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ