Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

May 17, 2024 03:45 PM
SehajTimes
ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ 
 
ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ
 
ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ 
 
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। 
 
ਪੋਲਿੰਗ ਬੂਥਾਂ 'ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 
ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣਗੇ। 

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ