Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

May 17, 2024 06:11 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਨਾਲ ਅੰਦਰਖਾਤੇ ਯਾਰੀ ਨਿਭਾਕੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਨਹਿਰੀ ਮਹਿਕਮੇ ਦੇ ਪਟਵਾਰੀਆਂ ਤੋਂ ਝੂਠੇ ਅੰਕੜੇ ਤਿਆਰ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨਹਿਰੀ ਮਹਿਕਮੇ ਦੇ ਅਧਿਕਾਰੀ ਇਹ ਝੂਠੇ ਅੰਕੜੇ ਤਿਆਰ ਕਰਨ ਤੋਂ ਮਨ੍ਹਾ ਕਰ ਰਹੇ ਹਨ, ਉਨ੍ਹਾਂ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ। ਕਿਸਾਨ ਆਗੂ ਚੱਠਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਕੀ ਸ਼ੋਹਰਤ ਖੱਟਣ ਦੇ ਚੱਕਰ ਵਿੱਚ ਪੰਜਾਬ ਨੂੰ ਰੇਗਿਸਤਾਨ ਬਣਾਉਣਾ ਚਾਹੁੰਦਾ ਹੈ‌, ਮੁੱਖ ਮੰਤਰੀ ਨੂੰ ਪੰਜਾਬ ਨਾਲ ਗਦਾਰੀ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। ਪੰਜਾਬ ਦੇ ਰਜਬਾਹੇ,ਮਾਈਨਰਾਂ 'ਚ ਪਾਣੀ ਜੋ 21 ਫ਼ੀਸਦੀ ਪਾਇਆ ਗਿਆ ਸੀ ਉਸਨੂੰ 100 ਫ਼ੀਸਦੀ ਲਿਖਣ ਦੇ ਹੁਕਮ ਦਿੱਤੇ ਗਏ ਪਰ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੇ ਪਟਵਾਰੀਆਂ ਨੇ ਲਿਖਣ ਤੋਂ ਮਨ੍ਹਾ ਕਰ ਦਿੱਤਾ। ਚੱਠਾ ਨੇ ਕਿਹਾ ਕਿ ਇਸ ਗੱਲ ਤੋਂ ਗੁੱਸੇ ਚ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੁਅੱਤਲ ਕਰਕੇ  250 ਮੁਲਾਜ਼ਮਾਂ ਨੂੰ ਚਾਰਜਸ਼ੀਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨੂੰ ਇੱਕ ਅਜਿਹੀ ਰਿਪੋਰਟ ਦਿਖਾਉਣਾ ਚਾਹੁੰਦੀ ਹੈ ਜਿਸ 'ਚ ਸੁਪਰੀਮ ਕੋਰਟ ਨੂੰ ਲੱਗੇ ਕਿ ਪੰਜਾਬ ਕੋਲ ਤਾਂ ਬਹੁਤ ਵਾਧੂ ਪਾਣੀ ਹੈ ਅਤੇ ਨਤੀਜੇ ਵਜੋਂ ਪੰਜਾਬ ਦਾ ਪਾਣੀ ਹੋਰ ਸੂਬਿਆਂ ਨੂੰ ਦਿੱਤਾ ਜਾ ਸਕੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਬਰਬਾਦ ਕਰਨ ਦੀ ਬਜਾਏ ਸ਼ਾਰਦਾ ਯਮਨਾ ਲਿੰਕ ਤੇ ਕੰਮ ਸ਼ੁਰੂ ਕਰੇ ।ਜਿਸ ਨਾਲ ਉੱਤਰ ਪ੍ਰਦੇਸ਼,ਹਰਿਆਣਾ, ਪੰਜਾਬ,ਰਾਜਸਥਾਨ ਨੂੰ ਵਾਧੂ ਪਾਣੀ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਸੱਚੀ ਲੜਾਈ ਲੜ ਰਹੇ ਨਹਿਰੀ ਅਧਿਕਾਰੀਆਂ ਤੇ ਪਟਵਾਰੀਆਂ ਨਾਲ ਬੀਕੇਯੂ ਏਕਤਾ ਸਿੱਧੂਪੁਰ ਡਟਕੇ ਖੜੇਗੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ