Monday, November 03, 2025

Malwa

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

May 17, 2024 06:53 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਦੀ ਨਵੀਂ ਟੀਮ ਨੇ ਜ਼ਿਲ੍ਹਾ ਪ੍ਰਧਾਨ ਸਜੀਵ ਸੂਦ, ਚੇਅਰਮੈਨ ਡਾ: ਏ.ਆਰ.ਸ਼ਰਮਾ , ਸੀਨੀਅਰ ਵਾਈਸ ਚੇਅਰਮੈਨ ਘਨਸ਼ਿਆਮ ਕਾਂਸਲ, ਵਾਈਸ ਚੇਅਰਮੈਨ ਸੰਜੀਵ ਚੋਪੜਾ ਕਿੱਟੀ ਦੀ ਅਗਵਾਈ ਹੇਠ ਐਸਐਸਪੀ ਸਰਤਾਜ ਸਿੰਘ ਚਾਹਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਐਸਐਸਪੀ ਨੂੰ ਉਦਯੋਗਾਂ ਨੂੰ ਢੁੱਕਵੀਂ ਸੁਰੱਖਿਆ ਦੇਣ ਅਤੇ ਸਨਅਤੀ ਖੇਤਰਾਂ ਵਿੱਚ ਪੁਲੀਸ ਗਸ਼ਤ ਵਧਾਉਣ ਦੀ ਮੰਗ ਕੀਤੀ ਗਈ। ਐਸਐਸਪੀ ਚਾਹਲ ਨੇ ਕਿਹਾ ਕਿ ਉਦਯੋਗਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਦਯੋਗਾਂ ਦੇ ਵਾਧੇ ਨਾਲ ਹੀ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਇਸ ਲਈ ਪੁਲਿਸ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਉਦਯੋਗਾਂ ਨੂੰ ਉਤਸ਼ਾਹਿਤ ਕਰੇ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇ। ਉਨ੍ਹਾਂ ਸਮੂਹ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਲੋਕਤੰਤਰ ਦਾ ਮਹਾਨ ਕੁੰਭ ਹੈ ਅਤੇ ਲੋਕ ਸਭਾ ਲਈ ਵੋਟਾਂ ਪਹਿਲੀ ਜੂਨ ਨੂੰ ਪੈਣਗੀਆਂ। ਇਸ ਲਈ ਹਰ ਇੱਕ ਨੂੰ ਵੋਟ ਪਾਉਣੀ ਚਾਹੀਦੀ ਹੈ ਅਤੇ ਖੁੱਲ੍ਹਕੇ ਵੋਟ ਕਰਨੀ ਚਾਹੀਦੀ ਹੈ। ਇਸ ਮੌਕੇ ਸਨਅਤਕਾਰਾਂ ਨੇ ਭਰੋਸਾ ਦਿੱਤਾ ਕਿ ਉਹ ਵੋਟ ਜ਼ਰੂਰ ਪਾਉਣਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਐਮਪੀ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਪ੍ਰੇਮ ਗੁਪਤਾ, ਸੰਗਰੂਰ ਬਲਾਕ ਪ੍ਰਧਾਨ ਵਿਸ਼ਾਲ ਗੁਪਤਾ, ਪੀਆਰਓ ਅਮਰ ਗੁਪਤਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ