Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

May 17, 2024 07:33 PM
SehajTimes

ਖਰੜ੍ਹ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੇ ਹੁਕਮਾਂ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਐੱਸ.ਏ.ਐੱਸ. ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਅਧੀਨ ਬਲਾਕ ਖਰੜ੍ਹ ਵਿੱਚ ਕੰਮ ਕਰ ਰਹੇ ਬੀਜ ਡੀਲਰਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਝੋਨੇ ਦੀਆਂ ਹਾਈਬਰੈਡ ਕਿਸਮਾਂ ਜੋ ਕਿ ਰਾਜ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਗਈਆਂ ਹਨ, ਦੀ ਹੀ ਵਿਕਰੀ ਕਰਨ ਸਬੰਧੀ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਅਤੇ ਡੀਲਰਾਂ ਨੂੰ ਕਿਹਾ ਗਿਆ ਕਿ ਕਿਸੇ ਵੀ ਕਿਸਾਨ ਨੂੰ ਬੀਜਾਂ ਦੇ ਨਿਰਧਾਰਿਤ ਮੁੱਲ ਤੋਂ ਵਧੇਰੇ ਰੇਟ ਨਾ ਲਗਾਇਆ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕੇ ਬੀਜ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਸਾਉਣੀ ਫਸਲਾਂ ਦੇ 43 ਬੀਜ ਸੈਂਪਲ ਬੀਜ ਐਕਟ 1966 ਅਧੀਨ ਲਏ ਗਏ ਹਨ ਤਾਂ ਜੋ ਪਰਖ ਉਪਰੰਤ ਉੱਗਣ ਸ਼ਕਤੀ ਤੋਂ ਘੱਟ ਵਾਲੇ ਬੀਜ ਦੀ ਵਿਕਰੀ ਤੇ ਰੋਕ ਲਗਾਈ ਜਾ ਸਕੇ। ਇਸਦੇ ਨਾਲ ਹੀ ਝੋਨੇ ਦੀ ਕਿਸਮ ਪੀ.ਆਰ. 126 ਜੋ ਕਿ ਘੱਟ ਸਮਾਂ ਲੈਂਦੀ ਹੈ ਅਤੇ ਇਸਦੀ ਕਾਸ਼ਤ ਲਈ ਪਾਣੀ ਦੀ ਘੱਟ ਵਰਤੋਂ ਹੁੰਦੀ ਹੈ, ਦੀ ਜੈਨੇਟਿਕ ਪਿਓਰਟੀ ਚੈਕ ਕਰਨ ਲਈ ਵੀ ਟੀਚੇ ਅਨੁਸਾਰ 5 ਸੈਂਪਲ ਲੈ ਕੇ ਪੀ.ਏ.ਯੂ ਲੁਧਿਆਣਾ ਨੂੰ ਪਰਖ ਕਰਨ ਲਈ ਭੇਜੇ ਗਏ ਹਨ ਤਾਂ ਜੋ ਇਸ ਕਿਸਮ ਵਿੱਚ ਕਿਸੇ ਤਰ੍ਹਾਂ ਦੇ ਰਲੇਵੇ ਬਾਰੇ ਪਤਾ ਲਗਾਇਆ ਜਾ ਸਕੇ ਅਤੇ ਉੱਚ ਮਿਆਰ ਦੀ ਫਸਲ ਲੈਣ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਖੇਤੀਬਾੜੀ ਅਫ਼ਸਰ, ਐੱਸ.ਏ.ਐੱਸ. ਨਗਰ ਨੇ ਕਿਸਾਨਾਂ ਨੂੰ ਕੇਵਲ ਪ੍ਰਵਾਨਿਤ ਤੇ ਤਸਦੀਕਸ਼ੁਦਾ ਬੀਜਾਂ ਦੀ ਹੀ ਖਰੀਦ ਕਰਨ ਲਈ ਅਪੀਲ ਕੀਤੀ ਅਤੇ ਖਰੀਦ ਸਮੇਂ ਪੱਕਾ ਬਿੱਲ ਲੈਣ ਲਈ ਵੀ ਕਿਹਾ। ਬੀਜਾਂ ਦੀ ਚੈਕਿੰਗ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਡਾ. ਸ਼ੁੱਭਕਰਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਜਿ.ਕਮ) ਡਾ. ਗੁਰਦਿਆਲ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ (ਰੁੜਕੀ ਪੁਖਤਾ) ਡਾ. ਜਸਵਿੰਦਰ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਡਾ. ਮਨਦੀਪ ਕੌਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼