Tuesday, November 04, 2025

Health

ਜ਼ਿਲ੍ਹਾ ਹਸਪਤਾਲ ਵਿਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ

May 17, 2024 07:42 PM
SehajTimes

ਮੋਹਾਲੀ : ਵਿਸ਼ਵ ਥੈਲੇਸੀਮੀਆ ਦਿਵਸ ਸਬੰਧੀ ਜ਼ਿਲ੍ਹਾ ਹਸਪਤਾਲ ਵਿਚ 8 ਮਈ ਤੋਂ 17 ਮਈ ਤੱਕ ਜਾਗਰੂਕਤਾ ਸਮਾਗਮ ਕਰਵਾਏ ਗਏ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਰੋਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਨਰਸਿੰਗ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਅਤੇ ਭਾਸ਼ਨਕਾਰੀ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਖ਼ੂਨ-ਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 63 ਯੂਨਿਟ ਖ਼ੂਨ ਇਕੱਠਾ ਹੋਇਆ l

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਖ਼ਾਸ ਕਰਕੇ ਵਿਆਹਯੋਗ ਲੜਕੇ-ਲੜਕੀਆਂ ਨੂੰ ਇਹ ਸੁਨੇਹਾ ਦੇਣਾ ਹੈ ਕਿ ਵਿਆਹ ਤੋਂ ਪਹਿਲਾਂ ਗੋਤ ਜਾਂ ਕੁੰਡਲੀਆਂ ਮਿਲਾਉਣ ਨਾਲੋਂ ਵੀ ਵੱਧ ਜ਼ਰੂਰੀ ਥੈਲੇਸੀਮੀਆ ਦੇ ਪੱਧਰ ਬਾਰੇ ਪਤਾ ਲਗਾਉਣਾ ਹੈ।

ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਅਗਲੀ ਪੀੜ੍ਹੀ ਨੂੰ ਇਸ ਰੋਗ ਤੋਂ ਬਚਾਉਣ ਲਈ ਵਿਆਹਯੋਗ ਲੜਕੇ-ਲੜਕੀਆਂ ਦਾ ਵਿਆਹ ਤੋਂ ਪਹਿਲਾਂ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ, ਵਿਆਹਯੋਗ ਜੋੜੇ ਅਤੇ ਉਹ ਔਰਤਾਂ ਜਿਨ੍ਹਾਂ ਦਾ ਅਨੀਮੀਆ ਠੀਕ ਨਹੀਂ ਹੁੰਦਾ, ਉਹ ਆਪਣਾ ਟੈਸਟ ਕਰਵਾ ਕੇ ਇਸ ਰੋਗ ਦੇ ਵਾਧੇ ਦੀ ਰੋਕਥਾਮ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ ਅਤੇ ਆਪਣੇ ਥੈਲੇਸੀਮੀਆ ਲਈ ਜਾਂਚ ਕਰਵਾ ਕੇ, ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਰੋਗ ਤੋਂ ਬਚਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਹਰ ਥੈਲੇਸੀਮੀਆ ਮਰੀਜ਼ ਨੂੰ ਸਰਕਾਰੀ ਬਲੱਡ ਸੈਂਟਰਾਂ ਵਿੱਚੋਂ ਮੁਫਤ ਖੂਨ ਉਪਲਭਧ ਕਰਵਾਇਆ ਜਾਂਦਾ ਹੈ।

ਬੀਮਾਰੀ ਦੇ ਲੱਛਣ

ਥੈਲੇਸੀਮੀਆ ਬੱਚਿਆਂ ਨੂੰ ਹੋਣ ਵਾਲੀ ਖ਼ੂਨ ਦੀ ਗੰਭੀਰ ਅਨੁਵੰਸ਼ਿਕ ਬੀਮਾਰੀ ਹੈ ਜਿਸ ਕਾਰਨ ਪੀੜਤ ਬੱਚੇ ਦੇ ਲਾਲ ਸੈੱਲਾਂ ਵਿਚ ਆਕਸੀਜਨ ਲਿਜਾਣ ਦੀ ਸਮਰੱਥਾ ਘੱਟ ਜਾਂਦੀ ਹੈ। ਇਸ ਰੋਗ ਦੇ ਪ੍ਰਮੱਖ ਲੱਛਣਾਂ ਵਿਚ ਪੀੜਤ ਬੱਚੇ ਦੇ ਵਾਧੇ ਅਤੇ ਵਿਕਾਸ ਵਿਚ ਦੇਰੀ, ਜ਼ਿਆਦਾ ਕਮਜ਼ੋਰੀ ਤੇ ਥਕਾਵਟ ਮਹਿਸੂਸ ਕਰਨਾ, ਚਿਹਰੇ ਦੀ ਬਣਾਵਟ ਵਿਚ ਬਦਲਾਅ ਹੋਣਾ, ਚਮੜੀ ਦਾ ਰੰਗ ਪੀਲਾ ਪੈਣਾ, ਪਿਸ਼ਾਬ ਗਾੜ੍ਹਾ ਆਉਣਾ ਅਤੇ ਜਿਗਰ ਤੇ ਤਿੱਲੀ ਦੇ ਆਕਾਰ ਵਧਣਾ ਆਦਿ ਸ਼ਾਮਲ ਹਨ। ਇਸ ਮੌਕੇ ਡਾ. ਵਿਜੇ ਭਗਤ, ਬਾਲ ਰੋਗਾਂ ਦੇ ਮਾਹਰ ਡਾ. ਰੋਮੀ ਤੇ ਡਾ.ਰਵਿਕਾ ਵੀ ਮੌਜੂਦ ਸਨ l

Have something to say? Post your comment

 

More in Health

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ