Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

May 18, 2024 12:14 PM
SehajTimes

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲੇ ਉਮੀਦਵਾਰ ਤੇ ਹੋਵੇਗੀ ਕਾਰਵਾਈ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾ ਦੇ 14 ਯੋਗ ਉਮੀਦਵਾਰਾਂ ਨਾਲ ਜ਼ਿਲ੍ਹਾ ਚੋਣ ਅਫਸਰ ਤੇ ਚੋਣ ਅਬਜ਼ਰਬਰਾਂ ਨੇ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ ਲਈ ਚੋਣ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਸੀਟ ਲਈ ਚੋਣ ਮੈਦਾਨ ਵਿੱਚ ਰਹਿ ਗਏ 14 ਉਮੀਦਵਾਰਾਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਬਰ ਸ਼੍ਰੀ ਰਾਕੇਸ਼ ਸ਼ੰਕਰ ਆਈ.ਏ.ਐਸ., ਖਰਚਾ ਅਬਜ਼ਰਬਰ ਸ਼੍ਰੀ ਆਨੰਦ ਕੁਮਾਰ ਆਈ.ਆਰ.ਐਸ. ਅਤੇ ਪੁਲਿਸ ਅਬਜ਼ਰਬਰ ਸ਼੍ਰੀ ਸੰਦੀਪ ਗਜਾਨਨ ਦੀਵਾਨ ਆਈ.ਪੀ.ਐਸ. ਦੀ ਹਾਜਰੀ ਵਿੱਚ ਚੋਣ ਨਿਸ਼ਾਨ ਅਲਾਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਦੱਸਿਆ ਕਿ ਹਲਕੇ ਅੰਦਰ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਿਆ ਹੈ ਇਸ ਲਈ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਉਮੀਦਵਾਰਾਂ ਨੂੰ ਦੱਸਿਆ ਕਿ ਚੋਣਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਵਾਨਗੀ ਲੈਣ ਲਈ 48 ਘੰਟੇ ਪਹਿਲਾਂ ਚੋਣ ਅਪਲਾਈ ਕਰਨਾ ਜਰੂਰੀ ਹੈ। ਉਨ੍ਹਾਂ ਉਮੀਦਵਾਰਾਂ ਨੂੰ ਦੱਸਿਆ ਕਿ ਰਾਤ 10:00 ਵਜੇ ਤੋਂ ਸਵੇਰੇ 06:00 ਵਜੇ ਤੱਕ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਕਿਸੇ ਵੀ ਧਾਰਮਿਕ ਅਸਥਾਨ ਦੀ ਚੋਣ ਮਨੋਰਥ ਲਈ ਵਰਤੋਂ ਨਹੀਂ ਕੀਤੀ ਜਾ ਸਕਦੀ। ਉਮੀਦਵਾਰ ਆਪਣੀ ਚੋਣ ਨਾਲ ਸਬੰਧਤ ਫਲੈਕਸ, ਪੋਸਟਰ ਜਾਂ ਪੈਂਫਲਿਟ ਕਿਸੇ ਸਰਕਾਰੀ ਇਮਾਰਤ ਤੇ ਨਹੀਂ ਲਗਾ ਸਕਦੇ ਅਤੇ ਜੇਕਰ ਅਜਿਹਾ ਪਾਇਆ ਗਿਆ ਤਾਂ ਲੋਕ ਪ੍ਰਤੀਨਿਧਤਾ ਐਕਟ ਤਹਿਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਪ੍ਰਾਈਵੇਟ ਸੰਪਤੀ ਤੇ ਫਲੈਕਸ, ਪੋਸਟਰ ਜਾਂ ਪੈਂਫਲਿਟ ਲਗਾਉਣ ਤੋਂ ਪਹਿਲਾਂ ਮਾਲਕ ਦੀ ਪ੍ਰਵਾਨਗੀ ਜਰੂਰੀ ਹੈ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਨੂੰ ਜਿਸ ਸਮੇਂ ਸੀਲ ਕਰਕੇ ਸਟਰਾਂਗ ਰੂਮ ਵਿੱਚ ਰੱਖਿਆ ਜਾਣਾ ਹੈ ਉਸ ਸਮੇਂ ਉਮੀਦਵਾਰ ਆਪ ਖੁਦ ਜਾਂ ਆਪਣਾ ਨੁਮਾਇੰਦੇ ਜਰੂਰ ਭੇਜਣ। ਚੋਣ ਖਰਚੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ  ਉਮੀਦਵਾਰ ਕਿਸੇ ਵੀ ਵਿਅਕਤੀ ਜਾਂ ਸੰਸਥਾ ਪਾਸੋਂ 10 ਹਜ਼ਾਰ ਰੁਪਏ ਤੋਂ ਵੱਧ ਦਾ ਦਾਨ ਜਾਂ ਪਾਰਟੀ ਫੰਡ ਨਹੀਂ ਲੈ ਸਕਦੇ। ਲੋਕਾਂ ਵੱਲੋਂ ਦਿੱਤੇ ਗਏ ਦਾਨ ਜਾਂ ਪਾਰਟੀ ਫੰਡ ਦਾ ਇੰਦਰਾਜ ਖਰਚਾ ਰਜਿਸਟਰ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਉਮੀਦਵਾਰ ਦੇ ਹੱਕ ਵਿੱਚ ਕੋਈ ਸਟਾਰ ਪ੍ਰਚਾਰਕ ਹਲਕੇ ਅੰਦਰ ਆਉਂਦਾ ਹੈ ਤਾਂ ਉਸ ਦੇ ਸਫਰੀ ਖਰਚ ਨੂੰ ਛੱਡ ਕੇ ਬਾਕੀ ਦਾ ਸਾਰਾ ਖਰਚਾ ਉਮੀਦਵਾਰ ਦੇ ਚੋਣ ਖਰਚੇ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਦੱਸਿਆ ਕਿ ਲੋਕ ਸਭਾ ਚੋਣਾ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਦੀ ਜਾਂਚ 20 ਮਈ, 25 ਮਈ ਤੇ 30 ਮਈ ਨੂੰ ਕੀਤੀ ਜਾਵੇਗੀ । ਉਨ੍ਹਾਂ ਉਮੀਦਵਾਰਾਂ ਨੂੰ ਕਿਹਾ ਕਿ ਇਸ ਦਿਨ ਉਹ ਆਪ ਜਾਂ ਆਪਣਾ ਨੁਮਾਇੰਦਾ ਪੂਰਾ ਰਿਕਾਰਡ ਲੈ ਕੇ ਭੇਜਣ। ਉਨ੍ਹਾਂ ਉਮੀਦਵਾਰਾਂ ਨੂੰ ਕਿਹਾ ਕਿ ਚੋਣ ਪ੍ਰਚਾਰ ਲਈ ਕੀਤੇ ਜਾਣ ਵਾਲੇ ਖਰਚੇ ਦੇ ਅਸਲ ਬਿਲ ਤੇ ਵਾਊਚਰ ਵੀ ਰਿਕਾਰਡ ਵਿੱਚ ਜਰੂਰੀ ਰੱਖੇ ਜਾਣ। ਮੀਟਿੰਗ ਵਿੱਚ ਚੋਣ ਮੈਦਾਨ ਵਿੱਚ ਚੋਣ ਲੜਨ ਵਾਲੇ ਉਮੀਦਵਾਰ, ਉਨ੍ਹਾਂ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਹਾਜਰ ਸਨ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ