Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

May 18, 2024 12:17 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। 
ਡਾ. ਪਰਮਿੰਦਰਜੀਤ ਕੌਰ, ਮੁਖੀ, ਪੰਜਾਬੀ ਭਾਸ਼ਾ ਵਿਕਾਸ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਸਮੁੱਚੀ ਯੂਨੀਵਰਸਿਟੀ ਵਿੱਚੋ ਅਧਿਆਪਨ/ਗ਼ੈਰ-ਅਧਿਆਪਨ, ਕਰਮਚਾਰੀਆਂ ਅਤੇ ਵਿਦਿਆਰਥੀ ਵਰਗ ਨੇ ਭਰਪੂਰ ਲਾਭ ਉਠਾਇਆ। ਪੰਜਾਬੀ ਭਾਸ਼ਾ ਵਿਕਾਸ ਵਿਭਾਗ (ਪੰਜਾਬੀ ਭਵਨ) ਵਿਖੇ ਲੱਗੀਆਂ ਮੈਡੀਟੇਸ਼ਨ ਦੀਆਂ ਕਲਾਸਾਂ ਦੌਰਾਨ ਹਾਰਟਫੁੱਲਨੈੱਸ ਇੰਸਟੀਚਿਊਟ (ਪਟਿਆਲਾ ਸ਼ਾਖ਼ਾ) ਤੋਂ ਪਹੁੰਚੇ ਟ੍ਰੇਨਰ ਅਤੇ ਜੋਨਲ ਇੰਚਾਰਜ ਸ੍ਰੀ ਮੁਕੇਸ਼ ਗੁਪਤਾ ਅਤੇ ਉਹਨਾਂ ਦੀ ਟੀਮ ਨੇ ਸਿਖਿਆਰਥੀਆਂ ਨੂੰ ਮੈਡੀਟੇਸ਼ਨ ਕਰਵਾਉਂਦਿਆਂ ਦੱਸਿਆ ਕਿ ਪ੍ਰਾਚੀਨ ਕਾਲ ਤੋਂ ਹੀ ਸਾਡੀਆਂ ਧਾਰਮਿਕ ਪਰੰਪਰਾਵਾਂ ਅਤੇ ਮਾਨਤਾਵਾਂ ਵਿੱਚ ਧਿਆਨ ਲਗਾਉਣ ਭਾਵ ਮੈਡੀਟੇਸ਼ਨ ਦਾ ਵਿਸ਼ੇਸ਼ ਸਥਾਨ ਰਿਹਾ ਹੈ। ਜੇਕਰ ਅਸੀਂ ਰੋਜ਼ ਮੈਡੀਟੇਸ਼ਨ ਕਰੀਏ ਤਾਂ ਸਾਨੂੰ ਮਾਨਸਿਕ ਸੰਤੁਲਨ ਬਣਾਈ ਰੱਖਣ ਵਿੱਚ ਭਰਪੂਰ ਮਦਦ ਮਿਲਦੀ ਹੈ ਤੇ ਅਸੀਂ ਮਾਨਸਿਕ ਅਤੇ ਸਰੀਰਕ ਪੱਧਰ ’ਤੇ ਆਪਣੇ-ਆਪ ਨੂੰ ਤੰਦਰੁਸਤ ਮਹਿਸੂਸ ਕਰਦੇ ਹਾਂ। ਸ੍ਰੀ ਮੁਕੇਸ਼ ਗੁਪਤਾ ਨੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਉਹਨਾਂ ਦੀ ਟੀਮ ਨੂੰ ਸੱਦਾ ਦੇਣ ਲਈ ਵਿਭਾਗ ਦਾ ਬਹੁਤ ਧੰਨਵਾਦ ਕੀਤਾ।
ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਮੈਡੀਟੇਸ਼ਨ ਕੈਂਪ ਦੀ ਸਮਾਪਤੀ ’ਤੇ ਉਪਕੁਲਪਤੀ ਸ੍ਰੀ ਕਮਲ ਕਿਸ਼ੋਰ ਯਾਦਵ (ਆਈ.ਏ.ਐਸ.) ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੀ ਪ੍ਰਵਾਨਗੀ ਸਦਕਾ ਵਿਭਾਗ ਇਹ ਕੈਂਪ ਆਯੋਜਿਤ ਕਰ ਸਕਿਆ। ਉਨ੍ਹਾਂ ਹਾਰਟਫੁੱਲਨੈੱਸ ਇੰਸਟੀਚਿਊਟ (ਪਟਿਆਲਾ ਸ਼ਾਖ਼ਾ) ਦੀ ਸਮੁੱਚੀ ਟੀਮ ਦਾ, ਮੈਡੀਟੇਸ਼ਨ ਦੇ ਟ੍ਰੇਨਰ ਵਜੋਂ, ਸ਼ਮੂਲੀਅਤ ਕਰਨ ਲਈ ਉਚੇਚਾ ਧੰਨਵਾਦ ਕੀਤਾ।  ਉਹਨਾਂ ਸਿਖਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕਰਦਾ ਰਹੇਗਾ ਤਾਂ ਜੋ ਸਮਾਜ ਵਿੱਚ ਸਿਹਤ ਨੂੰ ਮਾਨਸਿਕ ਅਤੇ ਸਰੀਰਕ ਪੱਧਰ ’ਤੇ ਤੰਦਰੁਸਤ ਰੱਖਣ ਲਈ ਹੋਕਾ ਦਿੱਤਾ ਜਾ ਸਕੇ।  ਉਹਨਾਂ ਕੈਂਪ ਨੂੰ ਸਫ਼ਲ ਬਣਾਉਣ ਲਈ ਪੂਰੀ ਯੂਨੀਵਰਸਿਟੀ ਵਿੱਚੋਂ ਸ਼ਾਮਿਲ ਹੋਏ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ