Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Business

ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ

May 18, 2024 01:15 PM
SehajTimes

ਪਟਿਆਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਸਥਾਨ ਸਮਰਾਟ ਪੈਲੇਸ, ਸਮਾਣਾ ਵਿਖੇ ਸਾਉਣੀ 2024 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਟਿਆਲਾ ਡਾ. ਹਰਜਿੰਦਰ ਸਿੰਘ ਬੇਦੀ ਆਈ.ਏ.ਐਸ ਨੇ ਕੀਤਾ ਅਤੇ ਜ਼ਿਲ੍ਹੇ ਦੇ 29 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ। ਇਸ ਕੈਂਪ ਦੇ ਮੁੱਖ ਮਹਿਮਾਨ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਇੰਜ: ਜਸਵੰਤ ਸਿੰਘ ਨੇ ਹਾਜ਼ਰ ਲਗਭਗ 800 ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਉੱਪਰ ਚਿੰਤਾ ਜਾਹਰ ਕਰਦਿਆਂ ਅਪੀਲ ਕੀਤੀ ਕਿ ਕਿਸਾਨ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਸਿਫ਼ਾਰਿਸ਼ ਸ਼ੁੱਧਾ ਕਿਸਮਾਂ ਅਤੇ ਬਾਸਮਤੀ ਨੂੰ ਤਰਜੀਹ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਸਾ-44 ਕਿਸਮ ਦੇ ਬੀਜ ਦੀ ਸੇਲ ਅਤੇ ਬਿਜਾਈ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ ਜੋ ਕਿ ਵੱਧ ਸਮਾਂ ਅਤੇ ਪਾਣੀ ਲੈਂਦੀ ਹੈ ਅਤੇ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਪ੍ਰਦੂਸ਼ਣ ਵਿਚ ਅਹਿਮ ਯੋਗਦਾਨ ਪਾਉਂਦੀ ਹੈ। ਉਹਨਾਂ ਦੱਸਿਆ ਕਿ ਲਗਭਗ ਸਾਲਾਨਾ 1 ਮੀਟਰ ਧਰਤੀ ਹੇਠਲਾ ਪਾਣੀ ਘੱਟ ਰਿਹਾ ਹੈ ਜਿਸ ਕਾਰਨ ਆਉਣ ਵਾਲੀਆਂ ਨਸਲਾਂ ਨੂੰ ਪੰਜਾਬ ਵਿਚ ਪੀਣ ਅਤੇ ਖੇਤੀ ਯੋਗ ਪਾਣੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਮਿੱਟੀ ਅਤੇ ਪਾਣੀ ਦੇ ਸੈਂਪਲ ਟੈਸਟ ਕਰਵਾ ਕੇ ਖਾਦਾਂ ਦੀ ਬੱਚਤ ਕਰਨ ਲਈ ਪ੍ਰੇਰਿਤ ਕੀਤਾ। ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਦੇ ਡਿਪਟੀ ਡਾਇਰੈਕਟਰ ਡਾ. ਗੁਰਉਪਦੇਸ਼ ਕੌਰ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਤਹਿਤ ਵੱਖ-ਵੱਖ ਟ੍ਰੇਨਿੰਗ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਫਾਰਮਰ ਸਲਾਹਕਾਰ ਕੇਂਦਰ ਪਟਿਆਲਾ ਦੇ ਇੰਚਾਰਜ ਡਾ. ਗੁਰਪ੍ਰੀਤ ਕੌਰ ਨੇ ਕਿਸਾਨਾਂ ਨੂੰ ਖਰਚੇ ਘੱਟ ਕਰਕੇ ਆਮਦਨ ਵਧਾਉਣ ਸਬੰਧੀ ਵੱਖ-ਵੱਖ ਤਕਨੀਕੀ ਨੁਕਤੇ ਸਾਂਝੇ ਕੀਤੇ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੇ ਬੀਜਾਂ ਸਬੰਧੀ ਜਾਣਕਾਰੀ ਦਿੱਤੀ। ਕੇ.ਵੀ.ਕੇ. ਰੌਣੀ ਦੇ ਪੌਦਾ ਸੁਰੱਖਿਆ ਮਾਹਿਰ ਡਾ. ਹਰਦੀਪ ਸਿੰਘ ਸਵੀਕੀ ਨੇ ਕਿਸਾਨਾਂ ਨੂੰ ਬੀਜ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਫਾਰਮਰ ਸਲਾਹਕਾਰ ਕੇਂਦਰ, ਪਟਿਆਲਾ ਦੇ ਭੂਮੀ ਰੱਖਿਆ ਮਾਹਿਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲਾਂ ਨੂੰ ਇਕੱਤਰ ਕਰਨ ਸਬੰਧੀ ਅਤੇ ਝੋਨੇ ਦੀਆਂ ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ। ਬਾਗਬਾਨੀ ਵਿਭਾਗ, ਪਟਿਆਲਾ ਦੇ ਡਾ. ਦਿਲਪ੍ਰੀਤ ਸਿੰਘ ਅਤੇ ਡੇਅਰੀ ਵਿਭਾਗ ਪਟਿਆਲਾ ਦੇ ਡਾ. ਚਰਨਜੀਤ ਸਿੰਘ ਆਪਣੇ ਵਿਭਾਗ ਨਾਲ ਸਬੰਧਿਤ ਚੱਲ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਕੈਂਪ ਦੌਰਾਨ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ, ਮੱਛੀ ਪਾਲਣ ਵਿਭਾਗ, ਫਾਰਮਰ ਸਲਾਹਕਾਰ ਕੇਂਦਰ ਪਟਿਆਲਾ ਅਤੇ ਵੱਖ-ਵੱਖ ਐਨ.ਜੀ.ਓ. ਵੱਲੋਂ ਆਪਣੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਕਿਸਾਨਾਂ ਨੂੰ ਲਿਟਰੇਚਰ ਰਾਹੀਂ ਜਾਣਕਾਰੀ ਦਿੱਤੀ। ਇਸ ਕੈਂਪ ਦੌਰਾਨ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਇਡ੍ਰੋਲੋਜੀ) ਡਾ. ਅਰੁਨ ਕੁਮਾਰ ਅਤੇ ਸਹਾਇਕ ਜਿਅੋਲੋਜਿਸਟ ਪਟਿਆਲਾ ਡਾ. ਦੀਪਕ ਸੇਠੀ, ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ, ਡਾ. ਗੁਰਦੇਵ ਸਿੰਘ ਅਤੇ ਡਾ. ਅਵਨਿੰਦਰ ਸਿੰਘ ਮਾਨ ਸਮੇਤ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

 

More in Business

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ