Saturday, December 13, 2025

Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

May 18, 2024 01:55 PM
SehajTimes
ਪਟਿਆਲਾ : ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਇੱਕ ਆਜ਼ਾਦ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਮਗਰੋਂ ਕੁਲ 26 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ। ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਅੱਜ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਆਜ਼ਾਦ ਉਮੀਦਵਾਰ ਬਹਾਦਰ ਸਿੰਘ ਵੱਲੋਂ ਆਪਣੀ ਉਮੀਦਵਾਰੀ ਵਾਪਸ ਲੈ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਚੋਣ ਮੈਦਾਨ 'ਚ ਕੁਲ 26 ਉਮੀਦਵਾਰ ਹਨ ਅਤੇ ਇਨ੍ਹਾਂ ਦੇ ਨਾਲ ਇੱਕ ਬਟਨ ਨੋਟਾ ਦਾ ਵੀ ਹੋਵੇਗਾ, ਇਸ ਤਰ੍ਹਾਂ ਉਮੀਦਵਾਰ 16 ਤੋਂ ਵੱਧਣ ਕਰਕੇ 1786 ਪੋਲਿੰਗ ਬੂਥਾਂ ਉਤੇ ਈ.ਵੀ.ਐਮਜ਼ ਨਾਲ ਇੱਕ-ਇੱਕ ਵਾਧੂ ਬੈਲੇਟ ਯੂਨਿਟ ਵੀ ਲੱਗੇਗਾ, ਇਨ੍ਹਾਂ ਵਾਧੂ ਲੱਗਣ ਵਾਲੇ ਬੀ.ਯੂ'ਜ ਦੀ ਪਹਿਲੀ ਸਪਲੀਮੈਂਟ ਰੈਂਡੇਮਾਈਜੇਸ਼ਨ ਅੱਜ ਉਮੀਦਵਾਰਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਈ.ਵੀ.ਐਮਜ਼ ਦੇ ਬੀ.ਯੂ'ਜ ਦੇ ਸੀਰੀਅਲ ਨੰਬਰਾਂ ਦੀ ਸੂਚੀ ਸਾਰੇ ਉਮੀਦਵਾਰਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਮੌਕੇ ਉਮੀਦਵਾਰ ਤੇ ਉਨ੍ਹਾਂ ਦੇ ਨੁਮਾਇੰਦੇ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।
 
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਦੇ ਰਾਜਨੀਤਿਕ ਦਲਾਂ ਦੇ ਉਮੀਦਵਾਰਾਂ ਵਿੱਚ ਬਹੁਜਨ ਸਮਾਜ ਪਾਰਟੀ ਦੇ ਜਗਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਧਰਮਵੀਰ ਗਾਂਧੀ, ਸ੍ਰੋਮਣੀ ਅਕਾਲ ਦਲ ਦੇ ਨਰਿੰਦਰ ਕੁਮਾਰ ਸ਼ਰਮਾ, ਭਾਰਤੀ ਜਨਤਾ ਪਾਰਟੀ ਦੇ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ ਸ਼ਾਮਲ ਹਨ। ਇਸ ਤੋਂ ਬਿਨ੍ਹਾਂ ਰਜਿਸਟਰ ਕੀਤੇ ਰਾਜਨੀਤਿਕ ਦਲਾਂ ਦੇ ਉਮੀਦਵਾਰ ਵਿੱਚ ਜਨ ਜਨਵਾਦੀ ਪਾਰਟੀ ਦੇ ਅਮਰਜੀਤ ਸਿੰਘ, ਹਿੰਦੁਸਤਾਨ ਸ਼ਕਤੀ ਸੇਨਾ ਦੇ ਕ੍ਰਿਸ਼ਨ ਕੁਮਾਰ, ਭਾਰਤੀ ਜਵਾਨ ਕਿਸਾਨ ਪਾਰਟੀ ਦੇ ਦਵਿੰਦਰ ਰਾਜਪੂਤ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਮਹਿੰਦਰਪਾਲ ਸਿੰਘ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਮਨਦੀਪ ਸਿੰਘ ਤੇ ਅਖਿਲ ਭਾਰਤੀ ਪਰਿਵਾਰ ਪਾਰਟੀ ਦੇ ਰਣਜੀਤ ਸਿੰਘ ਸ਼ਾਮਲ ਹਨ। ਜਦੋਂਕਿ ਆਜ਼ਾਦ ਉਮੀਦਵਾਰਾਂ ਵਿੱਚ ਅਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਗੁਰਬਚਨ ਸਿੰਘ, ਚਮਕੀਲਾ ਸਿੰਘ, ਜਗਦੀਸ਼ ਕੁਮਾਰ, ਜੋਧ ਸਿੰਘ ਪਰਮਾਰ, ਡਿੰਪਲ, ਨੀਰਜ ਕੁਮਾਰ, ਪਰਮਜੀਤ ਸਿੰਘ, ਪਰਮਜੀਤ ਸਿੰਘ, ਬਿੰਦਰ ਕੌਰ, ਮਨੋਜ ਕੁਮਾਰ, ਮੱਖਣ ਸਿੰਘ, ਲਾਭ ਸਿੰਘ ਅਤੇ ਵਿਸ਼ਾਲ ਸ਼ਰਮਾ ਸ਼ਾਮਲ ਸਨ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ