Monday, June 16, 2025

Chandigarh

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

May 18, 2024 02:04 PM
SehajTimes
ਡੇਰਾਬੱਸੀ :  ਡੇਰਾਬੱਸੀ ਹਲਕੇ ਚ ਤਾਇਨਾਤ ਸਟੈਟਿਕ ਸਰਵੇਲੈਂਸ ਟੀਮ ਵੱਲੋਂ ਅੱਜ ਇੱਕ ਨਾਕਾਬੰਦੀ ਦੌਰਾਨ ਪੰਜਾਬ ਹਰਿਆਣਾ ਦੀ ਹੱਦ ਤੇ ਝਰਮੜੀ ਬੈਰੀਅਰ ਤੋਂ ਇੱਕ ਕਾਰ ਸਵਾਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸੈਕਟਰ ਅਫ਼ਸਰ ਰਾਜੂ ਗਰਗ ਦੀ ਅਗਵਾਈ ਹੇਠਲੀ ਟੀਮ ਚ ਸ਼ਾਮਿਲ ਕੇਂਦਰੀ ਸੁਰਖਿਆਂ ਬਲਾਂ ਅਤੇ ਲਾਲੜੂ ਪੁਲਿਸ ਵੱਲੋਂ ਜਦੋਂ ਇੱਕ ਵਰਨਾ ਕਾਰ ਨੰਬਰ ਐਚ ਆਰ 16 ਏ ਏ2659 ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 24,16,900 ਰੁਪਏ ਦੀ ਨਕਦੀ ਬਰਾਮਦ ਹੋਈ। ਕਾਰ ਚਾਲਕ ਵਿਕਾਸ ਬੂਰਾ ਵਾਸੀ ਭਿਵਾਨੀ ਤੋਂ ਇਸ ਨਕਦੀ ਸਬੰਧੀ ਦਸਤਾਵੇਜ਼ਾਂ ਦੀ ਮੰਗ ਕਰਨ ਤੇ ਉਹ ਕੋਈ ਦਸਤਾਵੇਜ਼ ਨਾ ਦਿਖਾ ਸਕਿਆ, ਜਿਸ ਤੇ ਇਨਕਮ ਟੈਕਸ ਅਫ਼ਸਰ ਰਵਿੰਦਰ ਕੁਮਾਰ ਦੀ ਹਾਜ਼ਰੀ ਵਿੱਚ ਰਾਸ਼ੀ ਦੀ ਗਿਣਤੀ ਕੀਤੀ ਜਾਣ ਤੇ ਕੁੱਲ ਰਾਸ਼ੀ 24,16,900 ਰੁਪਏ ਨਿਕਲੀ। ਉਨ੍ਹਾਂ ਦੱਸਿਆ ਕਿ ਨਕਦੀ ਨੂੰ ਗਿਣਤੀ ਉਪਰੰਤ ਥਾਣਾ ਲਾਲੜੂ ਦੇ ਮਾਲਖ਼ਾਨੇ ਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ