Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

May 20, 2024 12:40 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਪੰਜਾਬ ਅੰਦਰ ਪੈ ਰਹੀ ਅੱਤ ਦੀ ਗਰਮੀ ਦੇ ਬਾਵਜੂਦ ਸੁਨਾਮ ਵਿਖੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਦੀ ਅਗਵਾਈ ਹੇਠ ਇਕੱਤਰ ਹੋਏ ਭਾਜਪਾਈਆਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅੰਦਰ ਸੰਗਰੂਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ, ਇਸ ਮੌਕੇ ਭਾਜਪਾ ਆਗੂਆਂ ਵਿੱਚ ਉਤਸ਼ਾਹ ਦੇਖਣਾ ਬਣਦਾ ਸੀ। ਇੱਕ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕੁੱਝ ਕੁ ਕਾਰਕੁੰਨ ਸ਼ਹਿਰ ਅੰਦਰ ਗੱਡੀ ਤੇ ਸਪੀਕਰ ਲਾਕੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਅਤੇ ਦੂਜੇ ਪਾਸੇ ਦਾਮਨ ਬਾਜਵਾ ਦੀ ਅਗਵਾਈ ਹੇਠ ਭਾਜਪਾ ਦੇ ਆਗੂ ਤੇ ਵਰਕਰ ਚੋਣ ਪ੍ਰਚਾਰ ਕਰਦੇ ਰਹੇ।
ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ, ਸੀਨੀਅਰ ਭਾਜਪਾ ਨੇਤਾ ਪ੍ਰੇਮ ਗੁਗਨਾਨੀ, ਪ੍ਰਧਾਨ ਮਹਿਲਾ ਵਿੰਗ ਸੀਮਾ ਰਾਣੀ, ਸਾਬਕਾ ਕੌਂਸਲਰ ਮੋਨਿਕਾ ਗੋਇਲ, ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ, ਮਾਲਵਿੰਦਰ ਸਿੰਘ ਗੋਲਡੀ ਅਤੇ ਜਰਨੈਲ ਸਿੰਘ ਢੋਟ ਦਾ ਕਹਿਣਾ ਸੀ ਕਿ ਮੁਲਕ ਦੀ ਜਨਤਾ ਮੁੜ ਲਗਾਤਾਰ ਤੀਜ਼ੀ ਵਾਰ ਭਾਜਪਾ ਦੀ ਸਰਕਾਰ ਨੂੰ ਲੈਕੇ ਉਤਸੁਕ ਹੈ ਅਤੇ ਭਾਜਪਾ ਵੱਲੋਂ ਦਿੱਤਾ ਚਾਰ ਸੌ ਪਾਰ ਦਾ ਨਾਅਰਾ ਸਫ਼ਲ ਹੋ ਜਾਵੇਗਾ। ਭਾਜਪਾ ਆਗੂਆਂ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦਸ ਸਾਲ ਦੇ ਕਾਰਜਕਾਲ ਦੌਰਾਨ ਕਿਸਾਨ ਸਮੇਤ ਹੋਰਨਾਂ ਵਰਗਾਂ ਦੀ ਭਲਾਈ ਲਈ ਕਦਮ ਚੁੱਕੇ ਹਨ ਅਤੇ ਅਜਿਹਾ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ। ਭਾਜਪਾ ਆਗੂ ਦਾਮਨ ਬਾਜਵਾ ਅਤੇ ਹਰਮਨ ਬਾਜਵਾ ਨੇ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਕੇਂਦਰੀ ਮੰਤਰੀਆਂ ਸਮੇਤ ਹੋਰ ਭਾਜਪਾ ਆਗੂ ਪੁੱਜ ਰਹੇ ਹਨ। 
 

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ